ਮਾਰੂ ਮਹਲਾ ੩ ॥ ਏਕੋ ਸੇਵੀ ਸਦਾ ਥਿਰੁ ਸਾਚਾ ॥ ਦੂਜੈ ਲਾਗਾ ਸਭੁ ਜਗੁ ਕਾਚਾ ॥ ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੇ ॥੧॥ ਤੇਰੇ ਗੁਣ ਬਹੁਤੇ ਮੈ ਏਕੁ ਨ ਜਾਤਾ ॥ ਆਪੇ ਲਾਇ ਲਏ ਜਗਜੀਵਨੁ ਦਾਤਾ ॥ ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ ਹੇ ॥੨॥ ਮਾਇਆ ਲਹਰਿ ਸਬਦਿ ਨਿਵਾਰੀ ॥ ਇਹੁ ਮਨੁ ਨਿਰਮਲੁ ਹਉਮੈ ਮਾਰੀ ॥ ਸਹਜੇ ਗੁਣ ਗਾਵੈ ਰੰਗਿ ਰਾਤਾ ਰਸਨਾ ਰਾਮੁ ਰਵੀਜੈ ਹੇ ॥੩॥ ਮੇਰੀ ਮੇਰੀ ਕਰਤ ਵਿਹਾਣੀ ॥ ਮਨਮੁਖਿ ਨ ਬੂਝੈ ਫਿਰੈ ਇਆਣੀ ॥ ਜਮਕਾਲੁ ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥੪॥ਅੰਤਰਿ ਲੋਭੁ ਕਰੈ ਨਹੀ ਬੂਝੈ ॥ ਸਿਰ ਊਪਰਿ ਜਮਕਾਲੁ ਨ ਸੂਝੈ ॥ ਐਥੈ ਕਮਾਣਾ ਸੁ ਅਗੈ ਆਇਆ ਅੰਤਕਾਲਿ ਕਿਆ ਕੀਜੈ ਹੇ ॥੫॥ ਜੋ ਸਚਿ ਲਾਗੇ ਤਿਨ ਸਾਚੀ ਸੋਇ ॥ ਦੂਜੈ ਲਾਗੇ ਮਨਮੁਖਿ ਰੋਇ ॥ ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੇ ॥੬॥ ਗੁਰ ਕੈ ਸਬਦਿ ਸਦਾ ਜਨੁ ਸੋਹੈ ॥ ਨਾਮ ਰਸਾਇਣਿ ਇਹੁ ਮਨੁ ਮੋਹੈ ॥ ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ ਭੀਜੈ ਹੇ ॥੭॥ ਸਭਨਾ ਵਿਚਿ ਵਰਤੈ ਇਕੁ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥੮॥ਕਿਲਬਿਖ ਦੂਖ ਨਿਵਾਰਣਹਾਰਾ ॥ ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥ ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥੯॥ ਮਾਇਆ ਅਗਨਿ ਜਲੈ ਸੰਸਾਰੇ ॥ ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥ ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥੧੦॥ ਇੰਦ੍ਰ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥ ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥ ਸਤਿਗੁਰੁ ਭੇਟੈ ਤਾ ਮੁਕਤਿ ਪਾਈਐ ਹਰਿ ਹਰਿ ਰਸਨਾ ਪੀਜੈ ਹੇ ॥੧੧॥ ਮਨਮੁਖਿ ਅੰਤਰਿ ਭਗਤਿ ਨ ਹੋਈ ॥ ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥ ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥੧੨॥ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥ ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥ ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥੧੩॥ ਬੇਦ ਪੜਹਿ ਹਰਿ ਨਾਮੁ ਨ ਬੂਝਹਿ ॥ ਮਾਇਆ ਕਾਰਣਿ ਪੜਿ ਪੜਿ ਲੂਝਹਿ ॥ ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ ਦੁਤਰੁ ਤਰੀਜੈ ਹੇ ॥੧੪॥ ਬੇਦ ਬਾਦ ਸਭਿ ਆਖਿ ਵਖਾਣਹਿ ॥ ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥ ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥੧੫॥ ਆਪੇ ਸਾਚਾ ਏਕੋ ਸੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥੧੬॥੬॥

Leave a Reply

Powered By Indic IME