ਮਾਰੂ ਮਹਲਾ ੩ ॥ ਆਪੇ ਆਪੁ ਉਪਾਇ ਉਪੰਨਾ ॥ ਸਭ ਮਹਿ ਵਰਤੈ ਏਕੁ ਪਰਛੰਨਾ ॥ ਸਭਨਾ ਸਾਰ ਕਰੇ ਜਗਜੀਵਨੁ ਜਿਨਿ ਅਪਣਾ ਆਪੁ ਪਛਾਤਾ ਹੇ ॥੧॥ ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸਿਰਿ ਸਿਰਿ ਧੰਧੈ ਆਪੇ ਲਾਏ ॥ ਜਿਸੁ ਭਾਵੈ ਤਿਸੁ ਆਪੇ ਮੇਲੇ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੨॥ ਆਵਾ ਗਉਣੁ ਹੈ ਸੰਸਾਰਾ ॥ ਮਾਇਆ ਮੋਹੁ ਬਹੁ ਚਿਤੈ ਬਿਕਾਰਾ ॥ ਥਿਰੁ ਸਾਚਾ ਸਾਲਾਹੀ ਸਦ ਹੀ ਜਿਨਿ ਗੁਰ ਕਾ ਸਬਦੁ ਪਛਾਤਾ ਹੇ ॥੩॥ ਇਕਿ ਮੂਲਿ ਲਗੇ ਓਨੀ ਸੁਖੁ ਪਾਇਆ ॥ ਡਾਲੀ ਲਾਗੇ ਤਿਨੀ ਜਨਮੁ ਗਵਾਇਆ ॥ ਅੰਮ੍ਰਿਤ ਫਲ ਤਿਨ ਜਨ ਕਉ ਲਾਗੇ ਜੋ ਬੋਲਹਿ ਅੰਮ੍ਰਿਤ ਬਾਤਾ ਹੇ ॥੪॥ਹਮ ਗੁਣ ਨਾਹੀ ਕਿਆ ਬੋਲਹ ਬੋਲ ॥ ਤੂ ਸਭਨਾ ਦੇਖਹਿ ਤੋਲਹਿ ਤੋਲ ॥ ਜਿਉ ਭਾਵੈ ਤਿਉ ਰਾਖਹਿ ਰਹਣਾ ਗੁਰਮੁਖਿ ਏਕੋ ਜਾਤਾ ਹੇ ॥੫॥ ਜਾ ਤੁਧੁ ਭਾਣਾ ਤਾ ਸਚੀ ਕਾਰੈ ਲਾਏ ॥ ਅਵਗਣ ਛੋਡਿ ਗੁਣ ਮਾਹਿ ਸਮਾਏ ॥ ਗੁਣ ਮਹਿ ਏਕੋ ਨਿਰਮਲੁ ਸਾਚਾ ਗੁਰ ਕੈ ਸਬਦਿ ਪਛਾਤਾ ਹੇ ॥੬॥ ਜਹ ਦੇਖਾ ਤਹ ਏਕੋ ਸੋਈ ॥ ਦੂਜੀ ਦੁਰਮਤਿ ਸਬਦੇ ਖੋਈ ॥ ਏਕਸੁ ਮਹਿ ਪ੍ਰਭੁ ਏਕੁ ਸਮਾਣਾ ਅਪਣੈ ਰੰਗਿ ਸਦ ਰਾਤਾ ਹੇ ॥੭॥ ਕਾਇਆ ਕਮਲੁ ਹੈ ਕੁਮਲਾਣਾ ॥ ਮਨਮੁਖੁ ਸਬਦੁ ਨ ਬੁਝੈ ਇਆਣਾ ॥ ਗੁਰ ਪਰਸਾਦੀ ਕਾਇਆ ਖੋਜੇ ਪਾਏ ਜਗਜੀਵਨੁ ਦਾਤਾ ਹੇ ॥੮॥ਕੋਟ ਗਹੀ ਕੇ ਪਾਪ ਨਿਵਾਰੇ ॥ ਸਦਾ ਹਰਿ ਜੀਉ ਰਾਖੈ ਉਰ ਧਾਰੇ ॥ ਜੋ ਇਛੇ ਸੋਈ ਫਲੁ ਪਾਏ ਜਿਉ ਰੰਗੁ ਮਜੀਠੈ ਰਾਤਾ ਹੇ ॥੯॥ ਮਨਮੁਖੁ ਗਿਆਨੁ ਕਥੇ ਨ ਹੋਈ ॥ ਫਿਰਿ ਫਿਰਿ ਆਵੈ ਠਉਰ ਨ ਕੋਈ ॥ ਗੁਰਮੁਖਿ ਗਿਆਨੁ ਸਦਾ ਸਾਲਾਹੇ ਜੁਗਿ ਜੁਗਿ ਏਕੋ ਜਾਤਾ ਹੇ ॥੧੦॥ ਮਨਮੁਖੁ ਕਾਰ ਕਰੇ ਸਭਿ ਦੁਖ ਸਬਾਏ ॥ ਅੰਤਰਿ ਸਬਦੁ ਨਾਹੀ ਕਿਉ ਦਰਿ ਜਾਏ ॥ ਗੁਰਮੁਖਿ ਸਬਦੁ ਵਸੈ ਮਨਿ ਸਾਚਾ ਸਦ ਸੇਵੇ ਸੁਖਦਾਤਾ ਹੇ ॥੧੧॥ ਜਹ ਦੇਖਾ ਤੂ ਸਭਨੀ ਥਾਈ ॥ ਪੂਰੈ ਗੁਰਿ ਸਭ ਸੋਝੀ ਪਾਈ ॥ ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ ਨਾਮੇ ਰਾਤਾ ਹੇ ॥੧੨॥ਨਾਮੇ ਰਾਤਾ ਪਵਿਤੁ ਸਰੀਰਾ ॥ ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥ ਆਵਹਿ ਜਾਵਹਿ ਨਾਮੁ ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥੧੩॥ ਪੂਰੈ ਸਤਿਗੁਰਿ ਬੂਝ ਬੁਝਾਈ ॥ ਵਿਣੁ ਨਾਵੈ ਮੁਕਤਿ ਕਿਨੈ ਨ ਪਾਈ ॥ ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥੧੪॥ ਕਾਇਆ ਨਗਰੁ ਢਹੈ ਢਹਿ ਢੇਰੀ ॥ ਬਿਨੁ ਸਬਦੈ ਚੂਕੈ ਨਹੀ ਫੇਰੀ ॥ ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੧੫॥ ਜਿਸ ਨੋ ਨਦਰਿ ਕਰੇ ਸੋ ਪਾਏ ॥ ਸਾਚਾ ਸਬਦੁ ਵਸੈ ਮਨਿ ਆਏ ॥ ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ ਪਛਾਤਾ ਹੇ ॥੧੬॥੮॥

Leave a Reply

Powered By Indic IME