ਮਾਰੂ ਮਹਲਾ ੩ ॥ ਸੋ ਸਚੁ ਸੇਵਿਹੁ ਸਿਰਜਣਹਾਰਾ ॥ ਸਬਦੇ ਦੂਖ ਨਿਵਾਰਣਹਾਰਾ ॥ ਅਗਮੁ ਅਗੋਚਰੁ ਕੀਮਤਿ ਨਹੀ ਪਾਈ ਆਪੇ ਅਗਮ ਅਥਾਹਾ ਹੇ ॥੧॥ ਆਪੇ ਸਚਾ ਸਚੁ ਵਰਤਾਏ ॥ ਇਕਿ ਜਨ ਸਾਚੈ ਆਪੇ ਲਾਏ ॥ ਸਾਚੋ ਸੇਵਹਿ ਸਾਚੁ ਕਮਾਵਹਿ ਨਾਮੇ ਸਚਿ ਸਮਾਹਾ ਹੇ ॥੨॥ ਧੁਰਿ ਭਗਤਾ ਮੇਲੇ ਆਪਿ ਮਿਲਾਏ ॥ ਸਚੀ ਭਗਤੀ ਆਪੇ ਲਾਏ ॥ ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥੩॥ ਗੁਰਮੁਖਿ ਵਣਜੁ ਕਰਹਿ ਪਰੁ ਆਪੁ ਪਛਾਣਹਿ ॥ ਏਕਸ ਬਿਨੁ ਕੋ ਅਵਰੁ ਨ ਜਾਣਹਿ ॥ ਸਚਾ ਸਾਹੁ ਸਚੇ ਵਣਜਾਰੇ ਪੂੰਜੀ ਨਾਮੁ ਵਿਸਾਹਾ ਹੇ ॥੪॥ਆਪੇ ਸਾਜੇ ਸ੍ਰਿਸਟਿ ਉਪਾਏ ॥ ਵਿਰਲੇ ਕਉ ਗੁਰ ਸਬਦੁ ਬੁਝਾਏ ॥ ਸਤਿਗੁਰੁ ਸੇਵਹਿ ਸੇ ਜਨ ਸਾਚੇ ਕਾਟੇ ਜਮ ਕਾ ਫਾਹਾ ਹੇ ॥੫॥ ਭੰਨੈ ਘੜੇ ਸਵਾਰੇ ਸਾਜੇ ॥ ਮਾਇਆ ਮੋਹਿ ਦੂਜੈ ਜੰਤ ਪਾਜੇ ॥ ਮਨਮੁਖ ਫਿਰਹਿ ਸਦਾ ਅੰਧੁ ਕਮਾਵਹਿ ਜਮ ਕਾ ਜੇਵੜਾ ਗਲਿ ਫਾਹਾ ਹੇ ॥੬॥ ਆਪੇ ਬਖਸੇ ਗੁਰ ਸੇਵਾ ਲਾਏ ॥ ਗੁਰਮਤੀ ਨਾਮੁ ਮੰਨਿ ਵਸਾਏ ॥ ਅਨਦਿਨੁ ਨਾਮੁ ਧਿਆਏ ਸਾਚਾ ਇਸੁ ਜਗ ਮਹਿ ਨਾਮੋ ਲਾਹਾ ਹੇ ॥੭॥ ਆਪੇ ਸਚਾ ਸਚੀ ਨਾਈ ॥ ਗੁਰਮੁਖਿ ਦੇਵੈ ਮੰਨਿ ਵਸਾਈ ॥ ਜਿਨ ਮਨਿ ਵਸਿਆ ਸੇ ਜਨ ਸੋਹਹਿ ਤਿਨ ਸਿਰਿ ਚੂਕਾ ਕਾਹਾ ਹੇ ॥੮॥ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥੯॥ ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥ ਅੰਤੁ ਨ ਪਾਵਹਿ ਅਲਖ ਅਭੇਵਾ ॥ ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ ਅਲਖੁ ਲਖਾਹਾ ਹੇ ॥੧੦॥ ਪੂਰੈ ਸਤਿਗੁਰਿ ਸੋਝੀ ਪਾਈ ॥ ਏਕੋ ਨਾਮੁ ਮੰਨਿ ਵਸਾਈ ॥ ਨਾਮੁ ਜਪੀ ਤੈ ਨਾਮੁ ਧਿਆਈ ਮਹਲੁ ਪਾਇ ਗੁਣ ਗਾਹਾ ਹੇ ॥੧੧॥ ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥ ਮਨਮੁਖ ਹੁਕਮੁ ਨ ਜਾਣਹਿ ਸਾਰਾ ॥ ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥੧੨॥ਗੁਰ ਪਰਸਾਦੀ ਹੁਕਮੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ ਆਣੈ ॥ ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥੧੩॥ ਸਭ ਜਗ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥੧੪॥ ਸਦਾ ਭਗਤ ਤੇਰੀ ਸਰਣਾਈ ॥ ਅਗਮ ਅਗੋਚਰ ਕੀਮਤਿ ਨਹੀ ਪਾਈ ॥ ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥੧੫॥ ਸਦਾ ਸਦਾ ਤੇਰੇ ਗੁਣ ਗਾਵਾ ॥ ਸਚੇ ਸਾਹਿਬ ਤੇਰੈ ਮਨਿ ਭਾਵਾ ॥ ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥੧੬॥੧॥੧੦॥
Scroll