ਮਾਰੂ ਮਹਲਾ ੩ ॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਅਨਦਿਨੁ ਸਾਚਿ ਨਾਮਿ ਲਿਵ ਲਾਗੀ ॥ ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥੧॥ ਨਦਰਿ ਕਰੇ ਤਾ ਗੁਰੂ ਮਿਲਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ ਓਮਾਹਾ ਹੇ ॥੨॥ ਕ੍ਰਿਪਾ ਕਰੇ ਤਾ ਮੇਲਿ ਮਿਲਾਏ ॥ ਹਉਮੈ ਮਮਤਾ ਸਬਦਿ ਜਲਾਏ ॥ ਸਦਾ ਮੁਕਤੁ ਰਹੈ ਇਕ ਰੰਗੀ ਨਾਹੀ ਕਿਸੈ ਨਾਲਿ ਕਾਹਾ ਹੇ ॥੩॥ ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ ॥ ਬਿਨੁ ਸਬਦੈ ਕੋਇ ਨ ਪਾਵੈ ਪਾਰਾ ॥ ਜੋ ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥੪॥ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ ॥ ਦੂਜਾ ਭਾਉ ਆਪਿ ਵਰਤਾਇਆ ॥ ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥੫॥ ਸੇ ਮਨਮੁਖ ਜੋ ਸਬਦੁ ਨ ਪਛਾਣਹਿ ॥ ਗੁਰ ਕੇ ਭੈ ਕੀ ਸਾਰ ਨ ਜਾਣਹਿ ॥ ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ ਲਏਗਾ ਸਾਹਾ ਹੇ ॥੬॥ ਅਫਰਿਓ ਜਮੁ ਮਾਰਿਆ ਨ ਜਾਈ ॥ ਗੁਰ ਕੈ ਸਬਦੇ ਨੇੜਿ ਨ ਆਈ ॥ ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥੭॥ ਹਰਿ ਜੀਉ ਕੀ ਹੈ ਸਭ ਸਿਰਕਾਰਾ ॥ ਏਹੁ ਜਮੁ ਕਿਆ ਕਰੇ ਵਿਚਾਰਾ ॥ ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥੮॥ਗੁਰਮੁਖਿ ਸਾਚੈ ਕੀਆ ਅਕਾਰਾ ॥ ਗੁਰਮੁਖਿ ਪਸਰਿਆ ਸਭੁ ਪਾਸਾਰਾ ॥ ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥੯॥ ਗੁਰਮੁਖਿ ਜਾਤਾ ਕਰਮਿ ਬਿਧਾਤਾ ॥ ਜੁਗ ਚਾਰੇ ਗੁਰ ਸਬਦਿ ਪਛਾਤਾ ॥ ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ ਸਮਾਹਾ ਹੇ ॥੧੦॥ ਗੁਰਮੁਖਿ ਨਾਮਿ ਸਬਦਿ ਸਾਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥੧੧॥ ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥ ਗੁਰਮੁਖਿ ਹਿਰਦੈ ਨਾਮੁ ਵਸਾਏ ॥ ਗੁਰਮੁਖਿ ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥੧੨॥ਗੁਰਮੁਖਿ ਉਪਜੈ ਸਾਚਿ ਸਮਾਵੈ ॥ ਨਾ ਮਰਿ ਜੰਮੈ ਨ ਜੂਨੀ ਪਾਵੈ ॥ ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥੧੩॥ ਗੁਰਮੁਖਿ ਭਗਤ ਸੋਹਹਿ ਦਰਬਾਰੇ ॥ ਸਚੀ ਬਾਣੀ ਸਬਦਿ ਸਵਾਰੇ ॥ ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥੧੪॥ ਸਤਿਗੁਰੁ ਪੂਰਾ ਸਬਦੁ ਸੁਣਾਏ ॥ ਅਨਦਿਨੁ ਭਗਤਿ ਕਰਹੁ ਲਿਵ ਲਾਏ ॥ ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨਿਰਮਲ ਗੁਣ ਪਾਤਿਸਾਹਾ ਹੇ ॥੧੫॥ ਗੁਣ ਕਾ ਦਾਤਾ ਸਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਜਨੁ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥੧੬॥੨॥੧੧॥

Leave a Reply

Powered By Indic IME