ਮਾਰੂ ਮਹਲਾ ੩ ॥ ਮੇਰੈ ਪ੍ਰਭਿ ਸਾਚੈ ਇਕੁ ਖੇਲੁ ਰਚਾਇਆ ॥ ਕੋਇ ਨ ਕਿਸ ਹੀ ਜੇਹਾ ਉਪਾਇਆ ॥ ਆਪੇ ਫਰਕੁ ਕਰੇ ਵੇਖਿ ਵਿਗਸੈ ਸਭਿ ਰਸ ਦੇਹੀ ਮਾਹਾ ਹੇ ॥੧॥ ਵਾਜੈ ਪਉਣੁ ਤੈ ਆਪਿ ਵਜਾਏ ॥ ਸਿਵ ਸਕਤੀ ਦੇਹੀ ਮਹਿ ਪਾਏ ॥ ਗੁਰ ਪਰਸਾਦੀ ਉਲਟੀ ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥੨॥ ਅੰਧੇਰਾ ਚਾਨਣੁ ਆਪੇ ਕੀਆ ॥ ਏਕੋ ਵਰਤੈ ਅਵਰੁ ਨ ਬੀਆ ॥ ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥੩॥ ਅਪਣੀ ਗਹਣ ਗਤਿ ਆਪੇ ਜਾਣੈ ॥ ਹੋਰੁ ਲੋਕੁ ਸੁਣਿ ਸੁਣਿ ਆਖਿ ਵਖਾਣੈ ॥ ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥੪॥ਦੇਹੀ ਅੰਦਰਿ ਵਸਤੁ ਅਪਾਰਾ ॥ ਆਪੇ ਕਪਟ ਖੁਲਾਵਣਹਾਰਾ ॥ ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ ਅਗਨਿ ਬੁਝਾਹਾ ਹੇ ॥੫॥ ਸਭਿ ਰਸ ਦੇਹੀ ਅੰਦਰਿ ਪਾਏ ॥ ਵਿਰਲੇ ਕਉ ਗੁਰੁ ਸਬਦੁ ਬੁਝਾਏ ॥ ਅੰਦਰੁ ਖੋਜੇ ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥੬॥ ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥ ਗੁਰ ਕੈ ਸਬਦਿ ਅੰਮ੍ਰਿਤੁ ਪੀਆਇਆ ॥ ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥੭॥ ਆਪੁ ਪਛਾਣੈ ਸੋ ਸਭਿ ਗੁਣ ਜਾਣੈ ॥ ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥ ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ਚੁਕਾਹਾ ਹੇ ॥੮॥ਗੁਰ ਸੇਵਾ ਤੇ ਸਭੁ ਕਿਛੁ ਪਾਏ ॥ ਹਉਮੈ ਮੇਰਾ ਆਪੁ ਗਵਾਏ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥੯॥ ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥ ਅਨਦਿਨੁ ਹਰਿ ਕਾ ਨਾਮੁ ਵਖਾਣੀ ॥ ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥੧੦॥ ਸੇਵਕ ਸੇਵਹਿ ਸਬਦਿ ਸਲਾਹਹਿ ॥ ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ ॥ ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥੧੧॥ ਸਬਦੇ ਅਕਥੁ ਕਥੇ ਸਾਲਾਹੇ ॥ ਮੇਰੇ ਪ੍ਰਭ ਸਾਚੇ ਵੇਪਰਵਾਹੇ ॥ ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥੧੨॥ਮਨਮੁਖੁ ਭੂਲਾ ਠਉਰ ਨ ਪਾਏ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥ ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥੧੩॥ ਆਪੇ ਆਪਿ ਆਪਿ ਸਾਲਾਹੇ ॥ ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥ ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥੧੪॥ ਬਿਨੁ ਗੁਰ ਦਾਤੇ ਕੋਇ ਨ ਪਾਏ ॥ ਲਖ ਕੋਟੀ ਜੇ ਕਰਮ ਕਮਾਏ ॥ ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥੧੫॥ ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥ ਸਾਚੀ ਬਾਣੀ ਸਬਦਿ ਸੁਹਾਏ ॥ ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥੧੬॥੪॥੧੩॥
Scroll