ਮਾਰੂ ਮਹਲਾ ੩ ॥ ਆਦਿ ਜੁਗਾਦਿ ਦਇਆਪਤਿ ਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥੧॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਜੀਅ ਜੰਤ ਤੇਰੀ ਸਰਣਾਈ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥੨॥ ਹੈ ਭੀ ਸਾਚਾ ਹੋਸੀ ਸੋਈ ॥ ਆਪੇ ਸਾਜੇ ਅਵਰੁ ਨ ਕੋਈ ॥ ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥੩॥ ਅਗਮ ਅਗੋਚਰੁ ਅਲਖ ਅਪਾਰਾ ॥ ਕੋਇ ਨ ਜਾਣੈ ਤੇਰਾ ਪਰਵਾਰਾ ॥ ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥੪॥ਪਾਤਾਲ ਪੁਰੀਆ ਲੋਅ ਆਕਾਰਾ ॥ ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥ ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥੫॥ ਹੁਕਮੈ ਬੂਝੈ ਸੁ ਹੁਕਮੁ ਸਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ ॥੬॥ ਅਨਦਿਨੁ ਆਰਜਾ ਛਿਜਦੀ ਜਾਏ ॥ ਰੈਣਿ ਦਿਨਸੁ ਦੁਇ ਸਾਖੀ ਆਏ ॥ ਮਨਮੁਖੁ ਅੰਧੁ ਨ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥੭॥ ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ ॥ ਅੰਤਰਿ ਭਰਮੁ ਗਇਆ ਭਉ ਭਾਗਾ ॥ ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥੮॥ਜਿਨਿ ਤੂ ਜਾਤਾ ਕਰਮ ਬਿਧਾਤਾ ॥ ਪੂਰੈ ਭਾਗਿ ਗੁਰ ਸਬਦਿ ਪਛਾਤਾ ॥ ਜਤਿ ਪਤਿ ਸਚੁ ਸਚਾ ਸਚੁ ਸੋਈ ਹਉਮੈ ਮਾਰਿ ਮਿਲਾਇਦਾ ॥੯॥ ਮਨੁ ਕਠੋਰੁ ਦੂਜੈ ਭਾਇ ਲਾਗਾ ॥ ਭਰਮੇ ਭੂਲਾ ਫਿਰੈ ਅਭਾਗਾ ॥ ਕਰਮੁ ਹੋਵੈ ਤਾ ਸਤਿਗੁਰੁ ਸੇਵੇ ਸਹਜੇ ਹੀ ਸੁਖੁ ਪਾਇਦਾ ॥੧੦॥ ਲਖ ਚਉਰਾਸੀਹ ਆਪਿ ਉਪਾਏ ॥ ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ ॥ ਬਿਨੁ ਭਗਤੀ ਬਿਸਟਾ ਵਿਚਿ ਵਾਸਾ ਬਿਸਟਾ ਵਿਚਿ ਫਿਰਿ ਪਾਇਦਾ ॥੧੧॥ ਕਰਮੁ ਹੋਵੈ ਗੁਰੁ ਭਗਤਿ ਦ੍ਰਿੜਾਏ ॥ ਵਿਣੁ ਕਰਮਾ ਕਿਉ ਪਾਇਆ ਜਾਏ ॥ ਆਪੇ ਕਰੇ ਕਰਾਏ ਕਰਤਾ ਜਿਉ ਭਾਵੈ ਤਿਵੈ ਚਲਾਇਦਾ ॥੧੨॥ਸਿਮ੍ਰਿਤਿ ਸਾਸਤ ਅੰਤੁ ਨ ਜਾਣੈ ॥ ਮੂਰਖੁ ਅੰਧਾ ਤਤੁ ਨ ਪਛਾਣੈ ॥ ਆਪੇ ਕਰੇ ਕਰਾਏ ਕਰਤਾ ਆਪੇ ਭਰਮਿ ਭੁਲਾਇਦਾ ॥੧੩॥ ਸਭੁ ਕਿਛੁ ਆਪੇ ਆਪਿ ਕਰਾਏ ॥ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਥਾਪਿ ਉਥਾਪੇ ਵੇਖੈ ਗੁਰਮੁਖਿ ਆਪਿ ਬੁਝਾਇਦਾ ॥੧੪॥ ਸਚਾ ਸਾਹਿਬੁ ਗਹਿਰ ਗੰਭੀਰਾ ॥ ਸਦਾ ਸਲਾਹੀ ਤਾ ਮਨੁ ਧੀਰਾ ॥ ਅਗਮ ਅਗੋਚਰੁ ਕੀਮਤਿ ਨਹੀ ਪਾਈ ਗੁਰਮੁਖਿ ਮੰਨਿ ਵਸਾਇਦਾ ॥੧੫॥ ਆਪਿ ਨਿਰਾਲਮੁ ਹੋਰ ਧੰਧੈ ਲੋਈ ॥ ਗੁਰ ਪਰਸਾਦੀ ਬੂਝੈ ਕੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤੀ ਮੇਲਿ ਮਿਲਾਇਦਾ ॥੧੬॥੩॥੧੭॥
Scroll