ਮਾਰੂ ਮਹਲਾ ੩ ॥ ਕਾਇਆ ਕੰਚਨੁ ਸਬਦੁ ਵੀਚਾਰਾ ॥ ਤਿਥੈ ਹਰਿ ਵਸੈ ਜਿਸ ਦਾ ਅੰਤੁ ਨ ਪਾਰਾਵਾਰਾ ॥ ਅਨਦਿਨੁ ਹਰਿ ਸੇਵਿਹੁ ਸਚੀ ਬਾਣੀ ਹਰਿ ਜੀਉ ਸਬਦਿ ਮਿਲਾਇਦਾ ॥੧॥ ਹਰਿ ਚੇਤਹਿ ਤਿਨ ਬਲਿਹਾਰੈ ਜਾਉ ॥ ਗੁਰ ਕੈ ਸਬਦਿ ਤਿਨ ਮੇਲਿ ਮਿਲਾਉ ॥ ਤਿਨ ਕੀ ਧੂਰਿ ਲਾਈ ਮੁਖਿ ਮਸਤਕਿ ਸਤਸੰਗਤਿ ਬਹਿ ਗੁਣ ਗਾਇਦਾ ॥੨॥ ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ ਭਾਵਾ ॥ ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥ ਗੁਰਬਾਣੀ ਚਹੁ ਕੁੰਡੀ ਸੁਣੀਐ ਸਾਚੈ ਨਾਮਿ ਸਮਾਇਦਾ ॥੩॥ ਸੋ ਜਨੁ ਸਾਚਾ ਜਿ ਅੰਤਰੁ ਭਾਲੇ ॥ ਗੁਰ ਕੈ ਸਬਦਿ ਹਰਿ ਨਦਰਿ ਨਿਹਾਲੇ ॥ ਗਿਆਨ ਅੰਜਨੁ ਪਾਏ ਗੁਰ ਸਬਦੀ ਨਦਰੀ ਨਦਰਿ ਮਿਲਾਇਦਾ ॥੪॥ਵਡੈ ਭਾਗਿ ਇਹੁ ਸਰੀਰੁ ਪਾਇਆ ॥ ਮਾਣਸ ਜਨਮਿ ਸਬਦਿ ਚਿਤੁ ਲਾਇਆ ॥ ਬਿਨੁ ਸਬਦੈ ਸਭੁ ਅੰਧ ਅੰਧੇਰਾ ਗੁਰਮੁਖਿ ਕਿਸਹਿ ਬੁਝਾਇਦਾ ॥੫॥ ਇਕਿ ਕਿਤੁ ਆਏ ਜਨਮੁ ਗਵਾਏ ॥ ਮਨਮੁਖ ਲਾਗੇ ਦੂਜੈ ਭਾਏ ॥ ਏਹ ਵੇਲਾ ਫਿਰਿ ਹਾਥਿ ਨ ਆਵੈ ਪਗਿ ਖਿਸਿਐ ਪਛੁਤਾਇਦਾ ॥੬॥ ਗੁਰ ਕੈ ਸਬਦਿ ਪਵਿਤ੍ਰੁ ਸਰੀਰਾ ॥ ਤਿਸੁ ਵਿਚਿ ਵਸੈ ਸਚੁ ਗੁਣੀ ਗਹੀਰਾ ॥ ਸਚੋ ਸਚੁ ਵੇਖੈ ਸਭ ਥਾਈ ਸਚੁ ਸੁਣਿ ਮੰਨਿ ਵਸਾਇਦਾ ॥੭॥ ਹਉਮੈ ਗਣਤ ਗੁਰ ਸਬਦਿ ਨਿਵਾਰੇ ॥ ਹਰਿ ਜੀਉ ਹਿਰਦੈ ਰਖਹੁ ਉਰ ਧਾਰੇ ॥ ਗੁਰ ਕੈ ਸਬਦਿ ਸਦਾ ਸਾਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੮॥

Leave a Reply

Powered By Indic IME