ਸੋ ਚੇਤੇ ਜਿਸੁ ਆਪਿ ਚੇਤਾਏ ॥ ਗੁਰ ਕੈ ਸਬਦਿ ਵਸੈ ਮਨਿ ਆਏ ॥ ਆਪੇ ਵੇਖੈ ਆਪੇ ਬੂਝੈ ਆਪੈ ਆਪੁ ਸਮਾਇਦਾ ॥੯॥ ਜਿਨਿ ਮਨ ਵਿਚਿ ਵਥੁ ਪਾਈ ਸੋਈ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਆਪੁ ਪਛਾਣੈ ਸੋਈ ਜਨੁ ਨਿਰਮਲੁ ਬਾਣੀ ਸਬਦੁ ਸੁਣਾਇਦਾ ॥੧੦॥ ਏਹ ਕਾਇਆ ਪਵਿਤੁ ਹੈ ਸਰੀਰੁ ॥ ਗੁਰ ਸਬਦੀ ਚੇਤੈ ਗੁਣੀ ਗਹੀਰੁ ॥ ਅਨਦਿਨੁ ਗੁਣ ਗਾਵੈ ਰੰਗਿ ਰਾਤਾ ਗੁਣ ਕਹਿ ਗੁਣੀ ਸਮਾਇਦਾ ॥੧੧॥ ਏਹੁ ਸਰੀਰੁ ਸਭ ਮੂਲੁ ਹੈ ਮਾਇਆ ॥ ਦੂਜੈ ਭਾਇ ਭਰਮਿ ਭੁਲਾਇਆ ॥ ਹਰਿ ਨ ਚੇਤੈ ਸਦਾ ਦੁਖੁ ਪਾਏ ਬਿਨੁ ਹਰਿ ਚੇਤੇ ਦੁਖੁ ਪਾਇਦਾ ॥੧੨॥ਜਿ ਸਤਿਗੁਰੁ ਸੇਵੇ ਸੋ ਪਰਵਾਣੁ ॥ ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ ॥ ਹਰਿ ਸੇਵੇ ਹਰਿ ਮੰਨਿ ਵਸਾਏ ਸੋਹੈ ਹਰਿ ਗੁਣ ਗਾਇਦਾ ॥੧੩॥ ਬਿਨੁ ਭਾਗਾ ਗੁਰੁ ਸੇਵਿਆ ਨ ਜਾਇ ॥ ਮਨਮੁਖ ਭੂਲੇ ਮੁਏ ਬਿਲਲਾਇ ॥ ਜਿਨ ਕਉ ਨਦਰਿ ਹੋਵੈ ਗੁਰ ਕੇਰੀ ਹਰਿ ਜੀਉ ਆਪਿ ਮਿਲਾਇਦਾ ॥੧੪॥ ਕਾਇਆ ਕੋਟੁ ਪਕੇ ਹਟਨਾਲੇ ॥ ਗੁਰਮੁਖਿ ਲੇਵੈ ਵਸਤੁ ਸਮਾਲੇ ॥ ਹਰਿ ਕਾ ਨਾਮੁ ਧਿਆਇ ਦਿਨੁ ਰਾਤੀ ਊਤਮ ਪਦਵੀ ਪਾਇਦਾ ॥੧੫॥ ਆਪੇ ਸਚਾ ਹੈ ਸੁਖਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਨਾਨਕ ਨਾਮੁ ਸਲਾਹੇ ਸਾਚਾ ਪੂਰੈ ਭਾਗਿ ਕੋ ਪਾਇਦਾ ॥੧੬॥੭॥੨੧॥
Scroll