ਮਾਰੂ ਮਹਲਾ ੩ ॥ ਅਗਮ ਅਗੋਚਰ ਵੇਪਰਵਾਹੇ ॥ ਆਪੇ ਮਿਹਰਵਾਨ ਅਗਮ ਅਥਾਹੇ ॥ ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥੧॥ ਤੁਧੁਨੋ ਸੇਵਹਿ ਜੋ ਤੁਧੁ ਭਾਵਹਿ ॥ ਗੁਰ ਕੈ ਸਬਦੇ ਸਚਿ ਸਮਾਵਹਿ ॥ ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥੨॥ ਸਬਦਿ ਮਰਹਿ ਸੇ ਮਰਣੁ ਸਵਾਰਹਿ ॥ ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥ ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥੩॥ ਹਰਿ ਜੀਉ ਮੇਲੇ ਆਪਿ ਮਿਲਾਏ ॥ ਗੁਰ ਕੈ ਸਬਦੇ ਆਪੁ ਗਵਾਏ ॥ ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥੪॥ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥ ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥ ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥੫॥ ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥ ਮਨਮੁਖੁ ਅਗਿਆਨੀ ਅੰਧੁ ਅੰਧਾਰਾ ॥ ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥੬॥ ਕਰਮੁ ਹੋਵੈ ਤਾ ਸਤਿਗੁਰੁ ਪਾਏ ॥ ਹਉਮੈ ਮੈਲੁ ਸਬਦਿ ਜਲਾਏ ॥ ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥੭॥ ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥ ਸਚੁ ਨਾਮੁ ਹਰਿ ਹਿਰਦੈ ਵਸਾਈ ॥ ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥੮॥ਨਾਮੁ ਅਮੋਲਕੁ ਅਗਮ ਅਪਾਰਾ ॥ ਨਾ ਕੋ ਹੋਆ ਤੋਲਣਹਾਰਾ ॥ ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥੯॥ ਸੇਵਕ ਸੇਵਹਿ ਕਰਹਿ ਅਰਦਾਸਿ ॥ ਤੂ ਆਪੇ ਮੇਲਿ ਬਹਾਲਹਿ ਪਾਸਿ ॥ ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦॥ ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥ ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥ ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥੧੧॥ ਜਿਸ ਨੋ ਬੁਝਾਏ ਸੋਈ ਬੂਝੈ ॥ ਹਰਿ ਗੁਣ ਗਾਵੈ ਅੰਦਰੁ ਸੂਝੈ ॥ ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥੧੨॥ਬਿਨੁ ਕਰਮਾ ਹੋਰ ਫਿਰੈ ਘਨੇਰੀ ॥ ਮਰਿ ਮਰਿ ਜੰਮੈ ਚੁਕੈ ਨ ਫੇਰੀ ॥ ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥੧੩॥ ਬਹੁਤੇ ਭੇਖ ਕਰੇ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥ ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥ ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥ ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥ ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥ ਸਚਾ ਸਾਹਿਬੁ ਸਚੀ ਵਡਿਆਈ ॥ ਗੁਰ ਪਰਸਾਦੀ ਵਿਰਲੈ ਪਾਈ ॥ ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥
Scroll