ਸਲੋਕ ਮ ੩ ॥ ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥ ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥ ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥ ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥ ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥ ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥ ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥ ਨਾਨਕ ਬਿਨੁ ਨਾਵੈ ਸਭੁ ਦੁਖੁ ਸੁਖੁ ਵਿਸਾਰਿਆ ॥੧॥

Leave a Reply

Powered By Indic IME