ਮਾਰੂ ਮਹਲਾ ੪ ॥ ਹਰਿ ਅਗਮ ਅਗੋਚਰੁ ਸਦਾ ਅਬਿਨਾਸੀ ॥ ਸਰਬੇ ਰਵਿ ਰਹਿਆ ਘਟ ਵਾਸੀ ॥ ਤਿਸੁ ਬਿਨੁ ਅਵਰੁ ਨ ਕੋਈ ਦਾਤਾ ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥੧॥ ਜਾ ਕਉ ਰਾਖੈ ਹਰਿ ਰਾਖਣਹਾਰਾ ॥ ਤਾ ਕਉ ਕੋਇ ਨ ਸਾਕਸਿ ਮਾਰਾ ॥ ਸੋ ਐਸਾ ਹਰਿ ਸੇਵਹੁ ਸੰਤਹੁ ਜਾ ਕੀ ਊਤਮ ਬਾਣੀ ਹੇ ॥੨॥ ਜਾ ਜਾਪੈ ਕਿਛੁ ਕਿਥਾਊ ਨਾਹੀ ॥ ਤਾ ਕਰਤਾ ਭਰਪੂਰਿ ਸਮਾਹੀ ॥ ਸੂਕੇ ਤੇ ਫੁਨਿ ਹਰਿਆ ਕੀਤੋਨੁ ਹਰਿ ਧਿਆਵਹੁ ਚੋਜ ਵਿਡਾਣੀ ਹੇ ॥੩॥ ਜੋ ਜੀਆ ਕੀ ਵੇਦਨ ਜਾਣੈ ॥ ਤਿਸੁ ਸਾਹਿਬ ਕੈ ਹਉ ਕੁਰਬਾਣੈ ॥ ਤਿਸੁ ਆਗੈ ਜਨ ਕਰਿ ਬੇਨੰਤੀ ਜੋ ਸਰਬ ਸੁਖਾ ਕਾ ਦਾਣੀ ਹੇ ॥੪॥ਜੋ ਜੀਐ ਕੀ ਸਾਰ ਨ ਜਾਣੈ ॥ ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥ ਮੂਰਖ ਸਿਉ ਨਹ ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥੫॥ ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥ ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥ ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥੬॥ ਨਾ ਕਰਿ ਆਸ ਮੀਤ ਸੁਤ ਭਾਈ ॥ ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥ ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ ਸਾਰੰਗਪਾਣੀ ਹੇ ॥੭॥ ਅਨਦਿਨੁ ਨਾਮੁ ਜਪਹੁ ਬਨਵਾਰੀ ॥ ਸਭ ਆਸਾ ਮਨਸਾ ਪੂਰੈ ਥਾਰੀ ॥ ਜਨ ਨਾਨਕ ਨਾਮੁ ਜਪਹੁ ਭਵ ਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥੮॥ਜੋ ਜੀਐ ਕੀ ਸਾਰ ਨ ਜਾਣੈ ॥ ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥ ਮੂਰਖ ਸਿਉ ਨਹ ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥੫॥ ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥ ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥ ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥੬॥ ਨਾ ਕਰਿ ਆਸ ਮੀਤ ਸੁਤ ਭਾਈ ॥ ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥ ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ ਸਾਰੰਗਪਾਣੀ ਹੇ ॥੭॥ ਅਨਦਿਨੁ ਨਾਮੁ ਜਪਹੁ ਬਨਵਾਰੀ ॥ ਸਭ ਆਸਾ ਮਨਸਾ ਪੂਰੈ ਥਾਰੀ ॥ ਜਨ ਨਾਨਕ ਨਾਮੁ ਜਪਹੁ ਭਵ ਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥੮॥ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥ ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ ਨਿਮਾਣੀ ਹੇ ॥੧੩॥ ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥੧੪॥ ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥੧੫॥ ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥ ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥੧੬॥੨॥
Scroll