ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ ਰੰਗ ਰਸ ਮਾਣੀ ॥ ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥੧॥ ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥ ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥ ਜੋ ਪਾਵੈ ਸੋ ਆਣਿ ਦਿਖਾਵੈ ॥ ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥ ਧਨ ਕਰੈ ਬਿਨਉ ਦੋਊ ਕਰ ਜੋਰੈ ॥ ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥ ਸਗਲੇ ਕਰਮ ਧਰਮ ਜੁਗ ਸਾਧਾ ॥ ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥ ਭਈ ਕ੍ਰਿਪਾ ਨਾਨਕ ਸਤਸੰਗੇ ਤਉ ਧਨ ਪਿਰ ਅਨੰਦ ਉਲਾਸਾ ਹੇ ॥੫॥ਧਨ ਅੰਧੀ ਪਿਰੁ ਚਪਲੁ ਸਿਆਨਾ ॥ ਪੰਚ ਤਤੁ ਕਾ ਰਚਨੁ ਰਚਾਨਾ ॥ ਜਿਸੁ ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥੬॥ ਧਨ ਕਹੈ ਤੂ ਵਸੁ ਮੈ ਨਾਲੇ ॥ ਪ੍ਰਿਅ ਸੁਖਵਾਸੀ ਬਾਲ ਗੁਪਾਲੇ ॥ ਤੁਝੈ ਬਿਨਾ ਹਉ ਕਿਤ ਹੀ ਨ ਲੇਖੈ ਵਚਨੁ ਦੇਹਿ ਛੋਡਿ ਨ ਜਾਸਾ ਹੇ ॥੭॥ ਪਿਰਿ ਕਹਿਆ ਹਉ ਹੁਕਮੀ ਬੰਦਾ ॥ ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥ ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤ ਊਠਿ ਸਿਧਾਸਾ ਹੇ ॥੮॥ ਜਉ ਪ੍ਰਿਅ ਬਚਨ ਕਹੇ ਧਨ ਸਾਚੇ ॥ ਧਨ ਕਛੂ ਨ ਸਮਝੈ ਚੰਚਲਿ ਕਾਚੇ ॥ ਬਹੁਰਿ ਬਹੁਰਿ ਪਿਰ ਹੀ ਸੰਗੁ ਮਾਗੈ ਓਹੁ ਬਾਤ ਜਾਨੈ ਕਰਿ ਹਾਸਾ ਹੇ ॥੯॥ ਆਈ ਆਗਿਆ ਪਿਰਹੁ ਬੁਲਾਇਆ ॥ ਨਾ ਧਨ ਪੁਛੀ ਨ ਮਤਾ ਪਕਾਇਆ ॥ ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥੧੦॥ਰੇ ਮਨ ਲੋਭੀ ਸੁਣਿ ਮਨ ਮੇਰੇ ॥ ਸਤਿਗੁਰੁ ਸੇਵਿ ਦਿਨੁ ਰਾਤਿ ਸਦੇਰੇ ॥ ਬਿਨੁ ਸਤਿਗੁਰ ਪਚਿ ਮੂਏ ਸਾਕਤ ਨਿਗੁਰੇ ਗਲਿ ਜਮ ਫਾਸਾ ਹੇ ॥੧੧॥ ਮਨਮੁਖਿ ਆਵੈ ਮਨਮੁਖਿ ਜਾਵੈ ॥ ਮਨਮੁਖਿ ਫਿਰਿ ਫਿਰਿ ਚੋਟਾ ਖਾਵੈ ॥ ਜਿਤਨੇ ਨਰਕ ਸੇ ਮਨਮੁਖਿ ਭੋਗੈ ਗੁਰਮੁਖਿ ਲੇਪੁ ਨ ਮਾਸਾ ਹੇ ॥੧੨॥ ਗੁਰਮੁਖਿ ਸੋਇ ਜਿ ਹਰਿ ਜੀਉ ਭਾਇਆ ॥ ਤਿਸੁ ਕਉਣੁ ਮਿਟਾਵੈ ਜਿ ਪ੍ਰਭਿ ਪਹਿਰਾਇਆ ॥ ਸਦਾ ਅਨੰਦੁ ਕਰੇ ਆਨੰਦੀ ਜਿਸੁ ਸਿਰਪਾਉ ਪਇਆ ਗਲਿ ਖਾਸਾ ਹੇ ॥੧੩॥ ਹਉ ਬਲਿਹਾਰੀ ਸਤਿਗੁਰ ਪੂਰੇ ॥ ਸਰਣਿ ਕੇ ਦਾਤੇ ਬਚਨ ਕੇ ਸੂਰੇ ॥ ਐਸਾ ਪ੍ਰਭੁ ਮਿਲਿਆ ਸੁਖਦਾਤਾ ਵਿਛੁੜਿ ਨ ਕਤ ਹੀ ਜਾਸਾ ਹੇ ॥੧੪॥ ਗੁਣ ਨਿਧਾਨ ਕਿਛੁ ਕੀਮ ਨ ਪਾਈ ॥ ਘਟਿ ਘਟਿ ਪੂਰਿ ਰਹਿਓ ਸਭ ਠਾਈ ॥ ਨਾਨਕ ਸਰਣਿ ਦੀਨ ਦੁਖ ਭੰਜਨ ਹਉ ਰੇਣ ਤੇਰੇ ਜੋ ਦਾਸਾ ਹੇ ॥੧੫॥੧॥੨॥
Scroll