ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਕਰੈ ਅਨੰਦੁ ਅਨੰਦੀ ਮੇਰਾ ॥ ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ ॥ ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ ਨਾਹੀ ਕੋ ਦੂਜਾ ਹੇ ॥੧॥ ਹਰਖਵੰਤ ਆਨੰਤ ਦਇਆਲਾ ॥ ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ ॥ ਰੂਪ ਕਰੇ ਕਰਿ ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥੨॥ ਆਪੇ ਕੁਦਰਤਿ ਕਰੇ ਵੀਚਾਰਾ ॥ ਆਪੇ ਹੀ ਸਚੁ ਕਰੇ ਪਸਾਰਾ ॥ ਆਪੇ ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥੩॥ ਸਾਚਾ ਤਖਤੁ ਸਚੀ ਪਾਤਿਸਾਹੀ ॥ ਸਚੁ ਖਜੀਨਾ ਸਾਚਾ ਸਾਹੀ ॥ ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥੪॥ਸਚੁ ਤਪਾਵਸੁ ਸਚੇ ਕੇਰਾ ॥ ਸਾਚਾ ਥਾਨੁ ਸਦਾ ਪ੍ਰਭ ਤੇਰਾ ॥ ਸਚੀ ਕੁਦਰਤਿ ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥੫॥ ਏਕੋ ਆਪਿ ਤੂਹੈ ਵਡ ਰਾਜਾ ॥ ਹੁਕਮਿ ਸਚੇ ਕੈ ਪੂਰੇ ਕਾਜਾ ॥ ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥੬॥ ਤੂ ਵਡ ਰਸੀਆ ਤੂ ਵਡ ਭੋਗੀ ॥ ਤੂ ਨਿਰਬਾਣੁ ਤੂਹੈ ਹੀ ਜੋਗੀ ॥ ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ ॥੭॥ ਤੇਰੀ ਦਾਤਿ ਤੁਝੈ ਤੇ ਹੋਵੈ ॥ ਦੇਹਿ ਦਾਨੁ ਸਭਸੈ ਜੰਤ ਲੋਐ ॥ ਤੋਟਿ ਨ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ ਹੇ ॥੮॥ਜਾਚਹਿ ਸਿਧ ਸਾਧਿਕ ਬਨਵਾਸੀ ॥ ਜਾਚਹਿ ਜਤੀ ਸਤੀ ਸੁਖਵਾਸੀ ॥ ਇਕੁ ਦਾਤਾਰੁ ਸਗਲ ਹੈ ਜਾਚਿਕ ਦੇਹਿ ਦਾਨੁ ਸ੍ਰਿਸਟੀਜਾ ਹੇ ॥੯॥ ਕਰਹਿ ਭਗਤਿ ਅਰੁ ਰੰਗ ਅਪਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਭਾਰੋ ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥੧੦॥ ਜਿਸੁ ਦੇਹਿ ਦਰਸੁ ਸੋਈ ਤੁਧੁ ਜਾਣੈ ॥ ਓਹੁ ਗੁਰ ਕੈ ਸਬਦਿ ਸਦਾ ਰੰਗ ਮਾਣੈ ॥ ਚਤੁਰੁ ਸਰੂਪੁ ਸਿਆਣਾ ਸੋਈ ਜੋ ਮਨਿ ਤੇਰੈ ਭਾਵੀਜਾ ਹੇ ॥੧੧॥ ਜਿਸੁ ਚੀਤਿ ਆਵਹਿ ਸੋ ਵੇਪਰਵਾਹਾ ॥ ਜਿਸੁ ਚੀਤਿ ਆਵਹਿ ਸੋ ਸਾਚਾ ਸਾਹਾ ॥ ਜਿਸੁ ਚੀਤਿ ਆਵਹਿ ਤਿਸੁ ਭਉ ਕੇਹਾ ਅਵਰੁ ਕਹਾ ਕਿਛੁ ਕੀਜਾ ਹੇ ॥੧੨॥ਤ੍ਰਿਸਨਾ ਬੂਝੀ ਅੰਤਰੁ ਠੰਢਾ ॥ ਗੁਰਿ ਪੂਰੈ ਲੈ ਤੂਟਾ ਗੰਢਾ ॥ ਸੁਰਤਿ ਸਬਦੁ ਰਿਦ ਅੰਤਰਿ ਜਾਗੀ ਅਮਿਉ ਝੋਲਿ ਝੋਲਿ ਪੀਜਾ ਹੇ ॥੧੩॥ ਮਰੈ ਨਾਹੀ ਸਦ ਸਦ ਹੀ ਜੀਵੈ ॥ ਅਮਰੁ ਭਇਆ ਅਬਿਨਾਸੀ ਥੀਵੈ ॥ ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥੧੪॥ ਪੂਰੇ ਗੁਰ ਕੀ ਪੂਰੀ ਬਾਣੀ ॥ ਪੂਰੈ ਲਾਗਾ ਪੂਰੇ ਮਾਹਿ ਸਮਾਣੀ ॥ ਚੜੈ ਸਵਾਇਆ ਨਿਤ ਨਿਤ ਰੰਗਾ ਘਟੈ ਨਾਹੀ ਤੋਲੀਜਾ ਹੇ ॥੧੫॥ ਬਾਰਹਾ ਕੰਚਨੁ ਸੁਧੁ ਕਰਾਇਆ ॥ ਨਦਰਿ ਸਰਾਫ ਵੰਨੀ ਸਚੜਾਇਆ ॥ ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ ॥੧੬॥ ਅੰਮ੍ਰਿਤ ਨਾਮੁ ਤੁਮਾਰਾ ਸੁਆਮੀ ॥ ਨਾਨਕ ਦਾਸ ਸਦਾ ਕੁਰਬਾਨੀ ॥ ਸੰਤਸੰਗਿ ਮਹਾ ਸੁਖੁ ਪਾਇਆ ਦੇਖਿ ਦਰਸਨੁ ਇਹੁ ਮਨੁ ਭੀਜਾ ਹੇ ॥੧੭॥੧॥੩॥

Leave a Reply

Powered By Indic IME