ਮਾਰੂ ਮਹਲਾ ੫ ॥ ਸੂਰਤਿ ਦੇਖਿ ਨ ਭੂਲੁ ਗਵਾਰਾ ॥ ਮਿਥਨ ਮੋਹਾਰਾ ਝੂਠੁ ਪਸਾਰਾ ॥ ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥੧॥ ਗੁਰ ਪੂਰੇ ਕੀ ਪਉ ਸਰਣਾਈ ॥ ਮੋਹੁ ਸੋਗੁ ਸਭੁ ਭਰਮੁ ਮਿਟਾਈ ॥ ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ ਗਾਇਣਾ ॥੨॥ ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ ॥ ਸਗਲ ਭਗਤ ਜਾ ਕੀ ਕਰਦੇ ਸੇਵਾ ॥ ਅਨਾਥਾ ਨਾਥੁ ਦੀਨ ਦੁਖ ਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥੩॥ ਹੋਰੁ ਦੁਆਰਾ ਕੋਇ ਨ ਸੂਝੈ ॥ ਤ੍ਰਿਭਵਣ ਧਾਵੈ ਤਾ ਕਿਛੂ ਨ ਬੂਝੈ ॥ ਸਤਿਗੁਰੁ ਸਾਹੁ ਭੰਡਾਰੁ ਨਾਮ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥੪॥ ਜਾ ਕੀ ਧੂਰਿ ਕਰੇ ਪੁਨੀਤਾ ॥ ਸੁਰਿ ਨਰ ਦੇਵ ਨ ਪਾਵਹਿ ਮੀਤਾ ॥ ਸਤਿ ਪੁਰਖੁ ਸਤਿਗੁਰੁ ਪਰਮੇਸਰੁ ਜਿਸੁ ਭੇਟਤ ਪਾਰਿ ਪਰਾਇਣਾ ॥੫॥ਪਾਰਜਾਤੁ ਲੋੜਹਿ ਮਨ ਪਿਆਰੇ ॥ ਕਾਮਧੇਨੁ ਸੋਹੀ ਦਰਬਾਰੇ ॥ ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥੬॥ ਗੁਰ ਕੈ ਸਬਦਿ ਮਰਹਿ ਪੰਚ ਧਾਤੂ ॥ ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੂ ॥ ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ ਪਰਸਿ ਦਿਖਾਇਣਾ ॥੭॥ ਕਈ ਬੈਕੁੰਠ ਨਾਹੀ ਲਵੈ ਲਾਗੇ ॥ ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥ ਏਕੰਕਾਰੁ ਸਤਿਗੁਰ ਤੇ ਪਾਈਐ ਹਉ ਬਲਿ ਬਲਿ ਗੁਰ ਦਰਸਾਇਣਾ ॥੮॥ ਗੁਰ ਕੀ ਸੇਵ ਨ ਜਾਣੈ ਕੋਈ ॥ ਗੁਰੁ ਪਾਰਬ੍ਰਹਮੁ ਅਗੋਚਰੁ ਸੋਈ ॥ ਜਿਸ ਨੋ ਲਾਇ ਲਏ ਸੋ ਸੇਵਕੁ ਜਿਸੁ ਵਡਭਾਗ ਮਥਾਇਣਾ ॥੯॥ ਗੁਰ ਕੀ ਮਹਿਮਾ ਬੇਦ ਨ ਜਾਣਹਿ ॥ ਤੁਛ ਮਾਤ ਸੁਣਿ ਸੁਣਿ ਵਖਾਣਹਿ ॥ ਪਾਰਬ੍ਰਹਮ ਅਪਰੰਪਰ ਸਤਿਗੁਰ ਜਿਸੁ ਸਿਮਰਤ ਮਨੁ ਸੀਤਲਾਇਣਾ ॥੧੦॥ਜਾ ਕੀ ਸੋਇ ਸੁਣੀ ਮਨੁ ਜੀਵੈ ॥ ਰਿਦੈ ਵਸੈ ਤਾ ਠੰਢਾ ਥੀਵੈ ॥ ਗੁਰੁ ਮੁਖਹੁ ਅਲਾਏ ਤਾ ਸੋਭਾ ਪਾਏ ਤਿਸੁ ਜਮ ਕੈ ਪੰਥਿ ਨ ਪਾਇਣਾ ॥੧੧॥ ਸੰਤਨ ਕੀ ਸਰਣਾਈ ਪੜਿਆ ॥ ਜੀਉ ਪ੍ਰਾਣ ਧਨੁ ਆਗੈ ਧਰਿਆ ॥ ਸੇਵਾ ਸੁਰਤਿ ਨ ਜਾਣਾ ਕਾਈ ਤੁਮ ਕਰਹੁ ਦਇਆ ਕਿਰਮਾਇਣਾ ॥੧੨॥ ਨਿਰਗੁਣ ਕਉ ਸੰਗਿ ਲੇਹੁ ਰਲਾਏ ॥ ਕਰਿ ਕਿਰਪਾ ਮੋਹਿ ਟਹਲੈ ਲਾਏ ॥ ਪਖਾ ਫੇਰਉ ਪੀਸਉ ਸੰਤ ਆਗੈ ਚਰਣ ਧੋਇ ਸੁਖੁ ਪਾਇਣਾ ॥੧੩॥ ਬਹੁਤੁ ਦੁਆਰੇ ਭ੍ਰਮਿ ਭ੍ਰਮਿ ਆਇਆ ॥ ਤੁਮਰੀ ਕ੍ਰਿਪਾ ਤੇ ਤੁਮ ਸਰਣਾਇਆ ॥ ਸਦਾ ਸਦਾ ਸੰਤਹ ਸੰਗਿ ਰਾਖਹੁ ਏਹੁ ਨਾਮ ਦਾਨੁ ਦੇਵਾਇਣਾ ॥੧੪॥ ਭਏ ਕ੍ਰਿਪਾਲ ਗੁਸਾਈ ਮੇਰੇ ॥ ਦਰਸਨੁ ਪਾਇਆ ਸਤਿਗੁਰ ਪੂਰੇ ॥ ਸੂਖ ਸਹਜ ਸਦਾ ਆਨੰਦਾ ਨਾਨਕ ਦਾਸ ਦਸਾਇਣਾ ॥੧੫॥੨॥੭॥
Scroll