ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸਿਮਰੈ ਧਰਤੀ ਅਰੁ ਆਕਾਸਾ ॥ ਸਿਮਰਹਿ ਚੰਦ ਸੂਰਜ ਗੁਣਤਾਸਾ ॥ ਪਉਣ ਪਾਣੀ ਬੈਸੰਤਰ ਸਿਮਰਹਿ ਸਿਮਰੈ ਸਗਲ ਉਪਾਰਜਨਾ ॥੧॥ ਸਿਮਰਹਿ ਖੰਡ ਦੀਪ ਸਭਿ ਲੋਆ ॥ ਸਿਮਰਹਿ ਪਾਤਾਲ ਪੁਰੀਆ ਸਚੁ ਸੋਆ ॥ ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥੨॥ ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥ ਸਿਮਰਹਿ ਦੇਵਤੇ ਕੋੜਿ ਤੇਤੀਸਾ ॥ ਸਿਮਰਹਿ ਜਖ੍ਯ੍ਯਿ ਦੈਤ ਸਭਿ ਸਿਮਰਹਿ ਅਗਨਤੁ ਨ ਜਾਈ ਜਸੁ ਗਨਾ ॥੩॥ ਸਿਮਰਹਿ ਪਸੁ ਪੰਖੀ ਸਭਿ ਭੂਤਾ ॥ ਸਿਮਰਹਿ ਬਨ ਪਰਬਤ ਅਉਧੂਤਾ ॥ ਲਤਾ ਬਲੀ ਸਾਖ ਸਭ ਸਿਮਰਹਿ ਰਵਿ ਰਹਿਆ ਸੁਆਮੀ ਸਭ ਮਨਾ ॥੪॥ਸਿਮਰਹਿ ਥੂਲ ਸੂਖਮ ਸਭਿ ਜੰਤਾ ॥ ਸਿਮਰਹਿ ਸਿਧ ਸਾਧਿਕ ਹਰਿ ਮੰਤਾ ॥ ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥੫॥ ਸਿਮਰਹਿ ਨਰ ਨਾਰੀ ਆਸਰਮਾ ॥ ਸਿਮਰਹਿ ਜਾਤਿ ਜੋਤਿ ਸਭਿ ਵਰਨਾ ॥ ਸਿਮਰਹਿ ਗੁਣੀ ਚਤੁਰ ਸਭਿ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥੬॥ ਸਿਮਰਹਿ ਘੜੀ ਮੂਰਤ ਪਲ ਨਿਮਖਾ ॥ ਸਿਮਰੈ ਕਾਲੁ ਅਕਾਲੁ ਸੁਚਿ ਸੋਚਾ ॥ ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਲਖੀਐ ਇਕੁ ਖਿਨਾ ॥੭॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਜਿਸੁ ਭਗਤੀ ਲਾਵਹੁ ਜਨਮੁ ਪਦਾਰਥੁ ਸੋ ਜਿਨਾ ॥੮॥
Scroll