ਜਾ ਕੈ ਮਨਿ ਵੂਠਾ ਪ੍ਰਭੁ ਅਪਨਾ ॥ ਪੂਰੈ ਕਰਮਿ ਗੁਰ ਕਾ ਜਪੁ ਜਪਨਾ ॥ ਸਰਬ ਨਿਰੰਤਰਿ ਸੋ ਪ੍ਰਭੁ ਜਾਤਾ ਬਹੁੜਿ ਨ ਜੋਨੀ ਭਰਮਿ ਰੁਨਾ ॥੯॥ ਗੁਰ ਕਾ ਸਬਦੁ ਵਸੈ ਮਨਿ ਜਾ ਕੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਸੂਖ ਸਹਜ ਆਨੰਦ ਨਾਮ ਰਸੁ ਅਨਹਦ ਬਾਣੀ ਸਹਜ ਧੁਨਾ ॥੧੦॥ ਸੋ ਧਨਵੰਤਾ ਜਿਨਿ ਪ੍ਰਭੁ ਧਿਆਇਆ ॥ ਸੋ ਪਤਿਵੰਤਾ ਜਿਨਿ ਸਾਧਸੰਗੁ ਪਾਇਆ ॥ ਪਾਰਬ੍ਰਹਮੁ ਜਾ ਕੈ ਮਨਿ ਵੂਠਾ ਸੋ ਪੂਰ ਕਰੰਮਾ ਨਾ ਛਿਨਾ ॥੧੧॥ ਜਲਿ ਥਲਿ ਮਹੀਅਲਿ ਸੁਆਮੀ ਸੋਈ ॥ ਅਵਰੁ ਨ ਕਹੀਐ ਦੂਜਾ ਕੋਈ ॥ ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ ਅਵਰੁ ਨ ਦੀਸੈ ਏਕ ਬਿਨਾ ॥੧੨॥ਊਚੇ ਤੇ ਊਚਾ ਦਰਬਾਰਾ ॥ ਕਹਣੁ ਨ ਜਾਈ ਅੰਤੁ ਨ ਪਾਰਾ ॥ ਗਹਿਰ ਗੰਭੀਰ ਅਥਾਹ ਸੁਆਮੀ ਅਤੁਲੁ ਨ ਜਾਈ ਕਿਆ ਮਿਨਾ ॥੧੩॥ ਤੂ ਕਰਤਾ ਤੇਰਾ ਸਭੁ ਕੀਆ ॥ ਤੁਝੁ ਬਿਨੁ ਅਵਰੁ ਨ ਕੋਈ ਬੀਆ ॥ ਆਦਿ ਮਧਿ ਅੰਤਿ ਪ੍ਰਭੁ ਤੂਹੈ ਸਗਲ ਪਸਾਰਾ ਤੁਮ ਤਨਾ ॥੧੪॥ ਜਮਦੂਤੁ ਤਿਸੁ ਨਿਕਟਿ ਨ ਆਵੈ ॥ ਸਾਧਸੰਗਿ ਹਰਿ ਕੀਰਤਨੁ ਗਾਵੈ ॥ ਸਗਲ ਮਨੋਰਥ ਤਾ ਕੇ ਪੂਰਨ ਜੋ ਸ੍ਰਵਣੀ ਪ੍ਰਭ ਕਾ ਜਸੁ ਸੁਨਾ ॥੧੫॥ ਤੂ ਸਭਨਾ ਕਾ ਸਭੁ ਕੋ ਤੇਰਾ ॥ ਸਾਚੇ ਸਾਹਿਬ ਗਹਿਰ ਗੰਭੀਰਾ ॥ ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥੧੬॥੧॥੮॥

Leave a Reply

Powered By Indic IME