ਮਾਰੂ ਮਹਲਾ ੫ ॥ ਪ੍ਰਭ ਸਮਰਥ ਸਰਬ ਸੁਖ ਦਾਨਾ ॥ ਸਿਮਰਉ ਨਾਮੁ ਹੋਹੁ ਮਿਹਰਵਾਨਾ ॥ ਹਰਿ ਦਾਤਾ ਜੀਅ ਜੰਤ ਭੇਖਾਰੀ ਜਨੁ ਬਾਂਛੈ ਜਾਚੰਗਨਾ ॥੧॥ ਮਾਗਉ ਜਨ ਧੂਰਿ ਪਰਮ ਗਤਿ ਪਾਵਉ ॥ ਜਨਮ ਜਨਮ ਕੀ ਮੈਲੁ ਮਿਟਾਵਉ ॥ ਦੀਰਘ ਰੋਗ ਮਿਟਹਿ ਹਰਿ ਅਉਖਧਿ ਹਰਿ ਨਿਰਮਲਿ ਰਾਪੈ ਮੰਗਨਾ ॥੨॥ ਸ੍ਰਵਣੀ ਸੁਣਉ ਬਿਮਲ ਜਸੁ ਸੁਆਮੀ ॥ ਏਕਾ ਓਟ ਤਜਉ ਬਿਖੁ ਕਾਮੀ ॥ ਨਿਵਿ ਨਿਵਿ ਪਾਇ ਲਗਉ ਦਾਸ ਤੇਰੇ ਕਰਿ ਸੁਕ੍ਰਿਤੁ ਨਾਹੀ ਸੰਗਨਾ ॥੩॥ ਰਸਨਾ ਗੁਣ ਗਾਵੈ ਹਰਿ ਤੇਰੇ ॥ ਮਿਟਹਿ ਕਮਾਤੇ ਅਵਗੁਣ ਮੇਰੇ ॥ ਸਿਮਰਿ ਸਿਮਰਿ ਸੁਆਮੀ ਮਨੁ ਜੀਵੈ ਪੰਚ ਦੂਤ ਤਜਿ ਤੰਗਨਾ ॥੪॥ਚਰਨ ਕਮਲ ਜਪਿ ਬੋਹਿਥਿ ਚਰੀਐ ॥ ਸੰਤਸੰਗਿ ਮਿਲਿ ਸਾਗਰੁ ਤਰੀਐ ॥ ਅਰਚਾ ਬੰਦਨ ਹਰਿ ਸਮਤ ਨਿਵਾਸੀ ਬਾਹੁੜਿ ਜੋਨਿ ਨ ਨੰਗਨਾ ॥੫॥ ਦਾਸ ਦਾਸਨ ਕੋ ਕਰਿ ਲੇਹੁ ਗਪਾਲਾ ॥ ਕ੍ਰਿਪਾ ਨਿਧਾਨ ਦੀਨ ਦਇਆਲਾ ॥ ਸਖਾ ਸਹਾਈ ਪੂਰਨ ਪਰਮੇਸੁਰ ਮਿਲੁ ਕਦੇ ਨ ਹੋਵੀ ਭੰਗਨਾ ॥੬॥ ਮਨੁ ਤਨੁ ਅਰਪਿ ਧਰੀ ਹਰਿ ਆਗੈ ॥ ਜਨਮ ਜਨਮ ਕਾ ਸੋਇਆ ਜਾਗੈ ॥ ਜਿਸ ਕਾ ਸਾ ਸੋਈ ਪ੍ਰਤਿਪਾਲਕੁ ਹਤਿ ਤਿਆਗੀ ਹਉਮੈ ਹੰਤਨਾ ॥੭॥ ਜਲਿ ਥਲਿ ਪੂਰਨ ਅੰਤਰਜਾਮੀ ॥ ਘਟਿ ਘਟਿ ਰਵਿਆ ਅਛਲ ਸੁਆਮੀ ॥ ਭਰਮ ਭੀਤਿ ਖੋਈ ਗੁਰਿ ਪੂਰੈ ਏਕੁ ਰਵਿਆ ਸਰਬੰਗਨਾ ॥੮॥ਜਤ ਕਤ ਪੇਖਉ ਪ੍ਰਭ ਸੁਖ ਸਾਗਰ ॥ ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥ ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥੯॥ ਛਾਤੀ ਸੀਤਲ ਮਨੁ ਤਨੁ ਠੰਢਾ ॥ ਜਨਮ ਮਰਣ ਕੀ ਮਿਟਵੀ ਡੰਝਾ ॥ ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ ਅਮਿਓ ਧਾਰਿ ਦ੍ਰਿਸਟੰਗਨਾ ॥੧੦॥ ਏਕੋ ਏਕੁ ਰਵਿਆ ਸਭ ਠਾਈ ॥ ਤਿਸੁ ਬਿਨੁ ਦੂਜਾ ਕੋਈ ਨਾਹੀ ॥ ਆਦਿ ਮਧਿ ਅੰਤਿ ਪ੍ਰਭੁ ਰਵਿਆ ਤ੍ਰਿਸਨ ਬੁਝੀ ਭਰਮੰਗਨਾ ॥੧੧॥ ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥ ਗੁਰੁ ਕਰਤਾ ਗੁਰੁ ਸਦ ਬਖਸੰਦੁ ॥ ਗੁਰ ਜਪੁ ਜਾਪਿ ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤ ਸੰਗਨਾ ॥੧੨॥ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥ ਜੋ ਸੁਨਣਾ ਸੋ ਪ੍ਰਭ ਕੀ ਬਾਨੀ ॥ ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥੧੩॥ ਜਾਚਕੁ ਜਾਚੈ ਤੁਮਹਿ ਅਰਾਧੈ ॥ ਪਤਿਤ ਪਾਵਨ ਪੂਰਨ ਪ੍ਰਭ ਸਾਧੈ ॥ ਏਕੋ ਦਾਨੁ ਸਰਬ ਸੁਖ ਗੁਣ ਨਿਧਿ ਆਨ ਮੰਗਨ ਨਿਹਕਿੰਚਨਾ ॥੧੪॥ ਕਾਇਆ ਪਾਤ੍ਰੁ ਪ੍ਰਭੁ ਕਰਣੈਹਾਰਾ ॥ ਲਗੀ ਲਾਗਿ ਸੰਤ ਸੰਗਾਰਾ ॥ ਨਿਰਮਲ ਸੋਇ ਬਣੀ ਹਰਿ ਬਾਣੀ ਮਨੁ ਨਾਮਿ ਮਜੀਠੈ ਰੰਗਨਾ ॥੧੫॥ ਸੋਲਹ ਕਲਾ ਸੰਪੂਰਨ ਫਲਿਆ ॥ ਅਨਤ ਕਲਾ ਹੋਇ ਠਾਕੁਰੁ ਚੜਿਆ ॥ ਅਨਦ ਬਿਨੋਦ ਹਰਿ ਨਾਮਿ ਸੁਖ ਨਾਨਕ ਅੰਮ੍ਰਿਤ ਰਸੁ ਹਰਿ ਭੁੰਚਨਾ ॥੧੬॥੨॥੯॥

Leave a Reply

Powered By Indic IME