ਮਾਰੂ ਮਹਲਾ ੫ ॥ ਪਾਰਬ੍ਰਹਮ ਸਭ ਊਚ ਬਿਰਾਜੇ ॥ ਆਪੇ ਥਾਪਿ ਉਥਾਪੇ ਸਾਜੇ ॥ ਪ੍ਰਭ ਕੀ ਸਰਣਿ ਗਹਤ ਸੁਖੁ ਪਾਈਐ ਕਿਛੁ ਭਉ ਨ ਵਿਆਪੈ ਬਾਲ ਕਾ ॥੧॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਰਕਤ ਕਿਰਮ ਮਹਿ ਨਹੀ ਸੰਘਾਰਿਆ ॥ ਅਪਨਾ ਸਿਮਰਨੁ ਦੇ ਪ੍ਰਤਿਪਾਲਿਆ ਓਹੁ ਸਗਲ ਘਟਾ ਕਾ ਮਾਲਕਾ ॥੨॥ ਚਰਣ ਕਮਲ ਸਰਣਾਈ ਆਇਆ ॥ ਸਾਧਸੰਗਿ ਹੈ ਹਰਿ ਜਸੁ ਗਾਇਆ ॥ ਜਨਮ ਮਰਣ ਸਭਿ ਦੂਖ ਨਿਵਾਰੇ ਜਪਿ ਹਰਿ ਹਰਿ ਭਉ ਨਹੀ ਕਾਲ ਕਾ ॥੩॥ ਸਮਰਥ ਅਕਥ ਅਗੋਚਰ ਦੇਵਾ ॥ ਜੀਅ ਜੰਤ ਸਭਿ ਤਾ ਕੀ ਸੇਵਾ ॥ ਅੰਡਜ ਜੇਰਜ ਸੇਤਜ ਉਤਭੁਜ ਬਹੁ ਪਰਕਾਰੀ ਪਾਲਕਾ ॥੪॥ਤਿਸਹਿ ਪਰਾਪਤਿ ਹੋਇ ਨਿਧਾਨਾ ॥ ਰਾਮ ਨਾਮ ਰਸੁ ਅੰਤਰਿ ਮਾਨਾ ॥ ਕਰੁ ਗਹਿ ਲੀਨੇ ਅੰਧ ਕੂਪ ਤੇ ਵਿਰਲੇ ਕੇਈ ਸਾਲਕਾ ॥੫॥ ਆਦਿ ਅੰਤਿ ਮਧਿ ਪ੍ਰਭੁ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥ ਭ੍ਰਮੁ ਭਉ ਮਿਟਿਆ ਸਾਧਸੰਗ ਤੇ ਦਾਲਿਦ ਨ ਕੋਈ ਘਾਲਕਾ ॥੬॥ ਊਤਮ ਬਾਣੀ ਗਾਉ ਗਪਾਲਾ ॥ ਸਾਧਸੰਗਤਿ ਕੀ ਮੰਗਹੁ ਰਵਾਲਾ ॥ ਬਾਸਨ ਮੇਟਿ ਨਿਬਾਸਨ ਹੋਈਐ ਕਲਮਲ ਸਗਲੇ ਜਾਲਕਾ ॥੭॥ ਸੰਤਾ ਕੀ ਇਹ ਰੀਤਿ ਨਿਰਾਲੀ ॥ ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥ ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ ॥੮॥ਜਹ ਦੇਖਾ ਤਹ ਅੰਤਰਜਾਮੀ ॥ ਨਿਮਖ ਨ ਵਿਸਰਹੁ ਪ੍ਰਭ ਮੇਰੇ ਸੁਆਮੀ ॥ ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ ਬਨਿ ਜਲਿ ਪੂਰਨ ਥਾਲਕਾ ॥੯॥ ਤਤੀ ਵਾਉ ਨ ਤਾ ਕਉ ਲਾਗੈ ॥ ਸਿਮਰਤ ਨਾਮੁ ਅਨਦਿਨੁ ਜਾਗੈ ॥ ਅਨਦ ਬਿਨੋਦ ਕਰੇ ਹਰਿ ਸਿਮਰਨੁ ਤਿਸੁ ਮਾਇਆ ਸੰਗਿ ਨ ਤਾਲਕਾ ॥੧੦॥ ਰੋਗ ਸੋਗ ਦੂਖ ਤਿਸੁ ਨਾਹੀ ॥ ਸਾਧਸੰਗਿ ਹਰਿ ਕੀਰਤਨੁ ਗਾਹੀ ॥ ਆਪਣਾ ਨਾਮੁ ਦੇਹਿ ਪ੍ਰਭ ਪ੍ਰੀਤਮ ਸੁਣਿ ਬੇਨੰਤੀ ਖਾਲਕਾ ॥੧੧॥ ਨਾਮ ਰਤਨੁ ਤੇਰਾ ਹੈ ਪਿਆਰੇ ॥ ਰੰਗਿ ਰਤੇ ਤੇਰੈ ਦਾਸ ਅਪਾਰੇ ॥ ਤੇਰੈ ਰੰਗਿ ਰਤੇ ਤੁਧੁ ਜੇਹੇ ਵਿਰਲੇ ਕੇਈ ਭਾਲਕਾ ॥੧੨॥ਤਿਨ ਕੀ ਧੂੜਿ ਮਾਂਗੈ ਮਨੁ ਮੇਰਾ ॥ ਜਿਨ ਵਿਸਰਹਿ ਨਾਹੀ ਕਾਹੂ ਬੇਰਾ ॥ ਤਿਨ ਕੈ ਸੰਗਿ ਪਰਮ ਪਦੁ ਪਾਈ ਸਦਾ ਸੰਗੀ ਹਰਿ ਨਾਲਕਾ ॥੧੩॥ ਸਾਜਨੁ ਮੀਤੁ ਪਿਆਰਾ ਸੋਈ ॥ ਏਕੁ ਦ੍ਰਿੜਾਏ ਦੁਰਮਤਿ ਖੋਈ ॥ ਕਾਮੁ ਕ੍ਰੋਧੁ ਅਹੰਕਾਰੁ ਤਜਾਏ ਤਿਸੁ ਜਨ ਕਉ ਉਪਦੇਸੁ ਨਿਰਮਾਲਕਾ ॥੧੪॥ ਤੁਧੁ ਵਿਣੁ ਨਾਹੀ ਕੋਈ ਮੇਰਾ ॥ ਗੁਰਿ ਪਕੜਾਏ ਪ੍ਰਭ ਕੇ ਪੈਰਾ ॥ ਹਉ ਬਲਿਹਾਰੀ ਸਤਿਗੁਰ ਪੂਰੇ ਜਿਨਿ ਖੰਡਿਆ ਭਰਮੁ ਅਨਾਲਕਾ ॥੧੫॥ ਸਾਸਿ ਸਾਸਿ ਪ੍ਰਭੁ ਬਿਸਰੈ ਨਾਹੀ ॥ ਆਠ ਪਹਰ ਹਰਿ ਹਰਿ ਕਉ ਧਿਆਈ ॥ ਨਾਨਕ ਸੰਤ ਤੇਰੈ ਰੰਗਿ ਰਾਤੇ ਤੂ ਸਮਰਥੁ ਵਡਾਲਕਾ ॥੧੬॥੪॥੧੩॥

Leave a Reply

Powered By Indic IME