ਮਃ ੩ ॥ ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥ ਐਸਾ ਸਤਿਗੁਰੁ ਲੋੜਿ ਲਹੁ ਜਿਸੁ ਜੇਵਡੁ ਅਵਰੁ ਨ ਕੋਇ ॥ ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥ ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ ਸਬਦੁ ਦੇਇ ॥ ਹਿਰਦੈ ਜਿਸ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥ ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ ਦੇਇ ॥ ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥੨॥
Scroll