ਮਃ ੩ ॥ ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ ॥ ਸੋ ਬ੍ਰਾਹਮਣੁ ਭਲਾ ਆਖੀਐ ਜਿ ਬੂਝੈ ਬ੍ਰਹਮੁ ਬੀਚਾਰੁ ॥ ਹਰਿ ਸਾਲਾਹੇ ਹਰਿ ਪੜੈ ਗੁਰ ਕੈ ਸਬਦਿ ਵੀਚਾਰਿ ॥ ਆਇਆ ਓਹੁ ਪਰਵਾਣੁ ਹੈ ਜਿ ਕੁਲ ਕਾ ਕਰੇ ਉਧਾਰੁ ॥ ਅਗੈ ਜਾਤਿ ਨ ਪੁਛੀਐ ਕਰਣੀ ਸਬਦੁ ਹੈ ਸਾਰੁ ॥ ਹੋਰੁ ਕੂੜੁ ਪੜਣਾ ਕੂੜੁ ਕਮਾਵਣਾ ਬਿਖਿਆ ਨਾਲਿ ਪਿਆਰੁ ॥ ਅੰਦਰਿ ਸੁਖੁ ਨ ਹੋਵਈ ਮਨਮੁਖ ਜਨਮੁ ਖੁਆਰੁ ॥ ਨਾਨਕ ਨਾਮਿ ਰਤੇ ਸੇ ਉਬਰੇ ਗੁਰ ਕੈ ਹੇਤਿ ਅਪਾਰਿ ॥੨॥
Scroll