ਪਉੜੀ ॥ ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥ ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥ ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ ॥ ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ ॥ ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥ ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥ ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥
Scroll