ਪਉੜੀ ॥ ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥ ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥ ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ ਉਧਰਣ ॥ ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣ ॥ ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ ॥ ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥ ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ ਸ੍ਰਿਸਟਿ ਕਰਣ ॥੨॥

Leave a Reply

Powered By Indic IME