ਪਉੜੀ ॥ ਸੁਘੜੁ ਸੁਜਾਣੁ ਸਰੂਪੁ ਤੂ ਸਭ ਮਹਿ ਵਰਤੰਤਾ ॥ ਤੂ ਆਪੇ ਠਾਕੁਰੁ ਸੇਵਕੋ ਆਪੇ ਪੂਜੰਤਾ ॥ ਦਾਨਾ ਬੀਨਾ ਆਪਿ ਤੂ ਆਪੇ ਸਤਵੰਤਾ ॥ ਜਤੀ ਸਤੀ ਪ੍ਰਭੁ ਨਿਰਮਲਾ ਮੇਰੇ ਹਰਿ ਭਗਵੰਤਾ ॥ ਸਭੁ ਬ੍ਰਹਮ ਪਸਾਰੁ ਪਸਾਰਿਓ ਆਪੇ ਖੇਲੰਤਾ ॥ ਇਹੁ ਆਵਾ ਗਵਣੁ ਰਚਾਇਓ ਕਰਿ ਚੋਜ ਦੇਖੰਤਾ ॥ ਤਿਸੁ ਬਾਹੁੜਿ ਗਰਭਿ ਨ ਪਾਵਹੀ ਜਿਸੁ ਦੇਵਹਿ ਗੁਰ ਮੰਤਾ ॥ ਜਿਉ ਆਪਿ ਚਲਾਵਹਿ ਤਿਉ ਚਲਦੇ ਕਿਛੁ ਵਸਿ ਨ ਜੰਤਾ ॥੪॥
Scroll