ਪਉੜੀ ॥ ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥ ਏਕੁ ਮੰਦਰੁ ਪੰਚ ਚੋਰ ਹਹਿ ਨਿਤ ਕਰਹਿ ਬੁਰਿਆਈਆ ॥ ਦਸ ਨਾਰੀ ਇਕੁ ਪੁਰਖੁ ਕਰਿ ਦਸੇ ਸਾਦਿ ਲਭਾਈਆ ॥ ਏਨਿ ਮਾਇਆ ਮੋਹਣੀ ਮੋਹੀਆ ਨਿਤ ਫਿਰਹਿ ਭਰਮਾਈਆ ॥ ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ ॥ ਸਿਵ ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ ॥ ਇਕਿ ਵਿਚਹੁ ਹੀ ਤੁਧੁ ਰਖਿਆ ਜੋ ਸਤਸੰਗਿ ਮਿਲਾਈਆ ॥ ਜਲ ਵਿਚਹੁ ਬਿੰਬੁ ਉਠਾਲਿਓ ਜਲ ਮਾਹਿ ਸਮਾਈਆ ॥੬॥
Scroll