ਪਉੜੀ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥ ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥ ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥ ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥ ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥ ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥

Leave a Reply

Powered By Indic IME