ਪਉੜੀ ॥ ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥ ਪ੍ਰਭੁ ਮੇਰਾ ਥਿਰ ਥਾਵਰੀ ਹੋਰ ਆਵੈ ਜਾਵੈ ॥ ਸੋ ਮੰਗਾ ਦਾਨੁ ਗਸਾਈਆ ਜਿਤੁ ਭੁਖ ਲਹਿ ਜਾਵੈ ॥ ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ ਢਾਢੀ ਤ੍ਰਿਪਤਾਵੈ ॥ ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥ ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ ॥ ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥ ਹਉ ਨਿਰਗੁਣੁ ਢਾਢੀ ਬਖਸਿਓਨੁ ਪ੍ਰਭਿ ਪੁਰਖਿ ਵੇਦਾਵੈ ॥੯॥
Scroll