॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥

Leave a Reply

Powered By Indic IME