ਪਵੜੀ ॥ ਹਰਿ ਜੀਉ ਜਾ ਤੂ ਮੇਰਾ ਮਿਤ੍ਰੁ ਹੈ ਤਾ ਕਿਆ ਮੈ ਕਾੜਾ ॥ ਜਿਨੀ ਠਗੀ ਜਗੁ ਠਗਿਆ ਸੇ ਤੁਧੁ ਮਾਰਿ ਨਿਵਾੜਾ ॥ ਗੁਰਿ ਭਉਜਲੁ ਪਾਰਿ ਲੰਘਾਇਆ ਜਿਤਾ ਪਾਵਾੜਾ ॥ ਗੁਰਮਤੀ ਸਭਿ ਰਸ ਭੋਗਦਾ ਵਡਾ ਆਖਾੜਾ ॥ ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ ॥ ਜਿਤੁ ਲਾਈਅਨਿ ਤਿਤੈ ਲਗਦੀਆ ਨਹ ਖਿੰਜੋਤਾੜਾ ॥ ਜੋ ਇਛੀ ਸੋ ਫਲੁ ਪਾਇਦਾ ਗੁਰਿ ਅੰਦਰਿ ਵਾੜਾ ॥ ਗੁਰੁ ਨਾਨਕੁ ਤੁਠਾ ਭਾਇਰਹੁ ਹਰਿ ਵਸਦਾ ਨੇੜਾ ॥੧੦॥
Scroll