ਪਉੜੀ ॥ ਵਿਣੁ ਕਰਮਾ ਹਰਿ ਜੀਉ ਨ ਪਾਈਐ ਬਿਨੁ ਸਤਿਗੁਰ ਮਨੂਆ ਨ ਲਗੈ ॥ ਧਰਮੁ ਧੀਰਾ ਕਲਿ ਅੰਦਰੇ ਇਹੁ ਪਾਪੀ ਮੂਲਿ ਨ ਤਗੈ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ ॥ ਚਾਰੇ ਜੁਗ ਮੈ ਸੋਧਿਆ ਵਿਣੁ ਸੰਗਤਿ ਅਹੰਕਾਰੁ ਨ ਭਗੈ ॥ ਹਉਮੈ ਮੂਲਿ ਨ ਛੁਟਈ ਵਿਣੁ ਸਾਧੂ ਸਤਸੰਗੈ ॥ ਤਿਚਰੁ ਥਾਹ ਨ ਪਾਵਈ ਜਿਚਰੁ ਸਾਹਿਬ ਸਿਉ ਮਨ ਭੰਗੈ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਸੁ ਘਰਿ ਦੀਬਾਣੁ ਅਭਗੈ ॥ ਹਰਿ ਕਿਰਪਾ ਤੇ ਸੁਖੁ ਪਾਇਆ ਗੁਰ ਸਤਿਗੁਰ ਚਰਣੀ ਲਗੈ ॥੧੧॥
Scroll