ਪਉੜੀ ॥ ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ ॥ ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ ॥ ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ ॥ ਬੇਦ ਪੜਹਿ ਸੰਪੂਰਨਾ ਤਤੁ ਸਾਰ ਨ ਪੇਖੰ ॥ ਤਿਲਕੁ ਕਢਹਿ ਇਸਨਾਨੁ ਕਰਿ ਅੰਤਰਿ ਕਾਲੇਖੰ ॥ ਭੇਖੀ ਪ੍ਰਭੂ ਨ ਲਭਈ ਵਿਣੁ ਸਚੀ ਸਿਖੰ ॥ ਭੂਲਾ ਮਾਰਗਿ ਸੋ ਪਵੈ ਜਿਸੁ ਧੁਰਿ ਮਸਤਕਿ ਲੇਖੰ ॥ ਤਿਨਿ ਜਨਮੁ ਸਵਾਰਿਆ ਆਪਣਾ ਜਿਨਿ ਗੁਰੁ ਅਖੀ ਦੇਖੰ ॥੧੩॥

Leave a Reply

Powered By Indic IME