ਪਉੜੀ ॥ ਨਿਰਭਉ ਨਾਮੁ ਵਿਸਾਰਿਆ ਨਾਲਿ ਮਾਇਆ ਰਚਾ ॥ ਆਵੈ ਜਾਇ ਭਵਾਈਐ ਬਹੁ ਜੋਨੀ ਨਚਾ ॥ ਬਚਨੁ ਕਰੇ ਤੈ ਖਿਸਕਿ ਜਾਇ ਬੋਲੇ ਸਭੁ ਕਚਾ ॥ ਅੰਦਰਹੁ ਥੋਥਾ ਕੂੜਿਆਰੁ ਕੂੜੀ ਸਭ ਖਚਾ ॥ ਵੈਰੁ ਕਰੇ ਨਿਰਵੈਰ ਨਾਲਿ ਝੂਠੇ ਲਾਲਚਾ ॥ ਮਾਰਿਆ ਸਚੈ ਪਾਤਿਸਾਹਿ ਵੇਖਿ ਧੁਰਿ ਕਰਮਚਾ ॥ ਜਮਦੂਤੀ ਹੈ ਹੇਰਿਆ ਦੁਖ ਹੀ ਮਹਿ ਪਚਾ ॥ ਹੋਆ ਤਪਾਵਸੁ ਧਰਮ ਕਾ ਨਾਨਕ ਦਰਿ ਸਚਾ ॥੧੫॥
Scroll