ਪਉੜੀ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥ ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥ ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥ ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥ ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ ਸਹਾਈ ॥ ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥ ਹੋਆ ਓਹੀ ਅਲੁ ਜਗ ਮਹਿ ਗੁਰ ਗਿਆਨੁ ਜਪਾਈ ॥ ਪੂਰਬਿ ਲਿਖਿਆ ਪਾਇਆ ਹਰਿ ਸਿਉ ਬਣਿ ਆਈ ॥੧੬॥
Scroll