ਪਉੜੀ ॥ ਧਰਤਿ ਆਕਾਸੁ ਪਾਤਾਲੁ ਹੈ ਚੰਦੁ ਸੂਰੁ ਬਿਨਾਸੀ ॥ ਬਾਦਿਸਾਹ ਸਾਹ ਉਮਰਾਵ ਖਾਨ ਢਾਹਿ ਡੇਰੇ ਜਾਸੀ ॥ ਰੰਗ ਤੁੰਗ ਗਰੀਬ ਮਸਤ ਸਭੁ ਲੋਕੁ ਸਿਧਾਸੀ ॥ ਕਾਜੀ ਸੇਖ ਮਸਾਇਕਾ ਸਭੇ ਉਠਿ ਜਾਸੀ ॥ ਪੀਰ ਪੈਕਾਬਰ ਅਉਲੀਏ ਕੋ ਥਿਰੁ ਨ ਰਹਾਸੀ ॥ ਰੋਜਾ ਬਾਗ ਨਿਵਾਜ ਕਤੇਬ ਵਿਣੁ ਬੁਝੇ ਸਭ ਜਾਸੀ ॥ ਲਖ ਚਉਰਾਸੀਹ ਮੇਦਨੀ ਸਭ ਆਵੈ ਜਾਸੀ ॥ ਨਿਹਚਲੁ ਸਚੁ ਖੁਦਾਇ ਏਕੁ ਖੁਦਾਇ ਬੰਦਾ ਅਬਿਨਾਸੀ ॥੧੭॥
Scroll