ਪਉੜੀ ॥ ਨਿਹਚਲੁ ਏਕੁ ਨਰਾਇਣੋ ਹਰਿ ਅਗਮ ਅਗਾਧਾ ॥ ਨਿਹਚਲੁ ਨਾਮੁ ਨਿਧਾਨੁ ਹੈ ਜਿਸੁ ਸਿਮਰਤ ਹਰਿ ਲਾਧਾ ॥ ਨਿਹਚਲੁ ਕੀਰਤਨੁ ਗੁਣ ਗੋਬਿੰਦ ਗੁਰਮੁਖਿ ਗਾਵਾਧਾ ॥ ਸਚੁ ਧਰਮੁ ਤਪੁ ਨਿਹਚਲੋ ਦਿਨੁ ਰੈਨਿ ਅਰਾਧਾ ॥ ਦਇਆ ਧਰਮੁ ਤਪੁ ਨਿਹਚਲੋ ਜਿਸੁ ਕਰਮਿ ਲਿਖਾਧਾ ॥ ਨਿਹਚਲੁ ਮਸਤਕਿ ਲੇਖੁ ਲਿਖਿਆ ਸੋ ਟਲੈ ਨ ਟਲਾਧਾ ॥ ਨਿਹਚਲ ਸੰਗਤਿ ਸਾਧ ਜਨ ਬਚਨ ਨਿਹਚਲੁ ਗੁਰ ਸਾਧਾ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਦਾ ਸਦਾ ਆਰਾਧਾ ॥੧੯॥
Scroll