ਪਉੜੀ ॥ ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥ ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥ ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ ਧਰਣਾ ॥ ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥ ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥ ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥ ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥ ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥੨੨॥

Leave a Reply

Powered By Indic IME