ਪਉੜੀ ॥ ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥ ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥ ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥ ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥ ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥ ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥ ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥ ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥
Scroll