ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਪਡੀਆ ਕਵਨ ਕੁਮਤਿ ਤੁਮ ਲਾਗੇ ॥ ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥੧॥ ਰਹਾਉ ॥ ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥੧॥ ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥ ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥੨॥ ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥ ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥੩॥ ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥ ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥੪॥੧॥

Leave a Reply

Powered By Indic IME