ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ ॥ ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰ ॥੧॥ ਸਾਰ ਸੁਖੁ ਪਾਈਐ ਰਾਮਾ ॥ ਰੰਗਿ ਰਵਹੁ ਆਤਮੈ ਰਾਮ ॥੧॥ ਰਹਾਉ ॥ ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥ ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ ਹੋਇ ਉਦਾਸੁ ॥੨॥ ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਮਾਹਿ ਬਿਡਾਨੁ ॥ ਗਿਆਨ ਅੰਜਨੁ ਜਿਹ ਪਾਇਆ ਤੇ ਲੋਇਨ ਪਰਵਾਨੁ ॥੩॥ ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥ ਅੰਤਰਗਤਿ ਹਰਿ ਭੇਟਿਆ ਅਬ ਮੇਰਾ ਮਨੁ ਕਤਹੂ ਨ ਜਾਇ ॥੪॥੨॥
Scroll