ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥ ਤੇਰੇ ਕਹਨੇ ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥੧॥ ਰਾਮੁ ਜਿਹ ਪਾਇਆ ਰਾਮ ॥ ਤੇ ਭਵਹਿ ਨ ਬਾਰੈ ਬਾਰ ॥੧॥ ਰਹਾਉ ॥ ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥ ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ ਭਈ ਪਿਆਸ ॥੨॥ ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥ ਸਭੁ ਸਚੁ ਨਦਰੀ ਆਇਆ ਜਉ ਆਤਮ ਭਇਆ ਉਦਾਸੁ ॥੩॥ ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥ ਕਹੁ ਕਬੀਰ ਕੰਚਨੁ ਭਇਆ ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥
Scroll