ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥ ਸੁੰਨਹਿ ਸੁੰਨੁ ਮਿਲਿਆ ਸਮਦਰਸੀ ਪਵਨ ਰੂਪ ਹੋਇ ਜਾਵਹਿਗੇ ॥੧॥ ਬਹੁਰਿ ਹਮ ਕਾਹੇ ਆਵਹਿਗੇ ॥ ਆਵਨ ਜਾਨਾ ਹੁਕਮੁ ਤਿਸੈ ਕਾ ਹੁਕਮੈ ਬੁਝਿ ਸਮਾਵਹਿਗੇ ॥੧॥ ਰਹਾਉ ॥ ਜਬ ਚੂਕੈ ਪੰਚ ਧਾਤੁ ਕੀ ਰਚਨਾ ਐਸੇ ਭਰਮੁ ਚੁਕਾਵਹਿਗੇ ॥ ਦਰਸਨੁ ਛੋਡਿ ਭਏ ਸਮਦਰਸੀ ਏਕੋ ਨਾਮੁ ਧਿਆਵਹਿਗੇ ॥੨॥ ਜਿਤ ਹਮ ਲਾਏ ਤਿਤ ਹੀ ਲਾਗੇ ਤੈਸੇ ਕਰਮ ਕਮਾਵਹਿਗੇ ॥ ਹਰਿ ਜੀ ਕ੍ਰਿਪਾ ਕਰੇ ਜਉ ਅਪਨੀ ਤੌ ਗੁਰ ਕੇ ਸਬਦਿ ਸਮਾਵਹਿਗੇ ॥੩॥ ਜੀਵਤ ਮਰਹੁ ਮਰਹੁ ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥ ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥
Scroll