ਜਉ ਤੁਮ੍ਹ੍ਹ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥ ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ ਭਰਮਾਵਹੁ ॥੧॥ ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥ ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ ਪਾਈ ਹੈ ॥੧॥ ਰਹਾਉ ॥ ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥ ਅਬ ਤਉ ਬਿਮਲ ਭਏ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥੨॥੫॥

Leave a Reply

Powered By Indic IME