ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥ ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥੧॥ ਬਾਬਾ ਅਬ ਨ ਬਸਉ ਇਹ ਗਾਉ ॥ ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥੧॥ ਰਹਾਉ ॥ ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥ ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥੨॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥ ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥

Leave a Reply

Powered By Indic IME