ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥ ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥ ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥ ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥ ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥ ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥੩॥ ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥ ਮਮਤਾ ਜਾਲਿਆ ਪਿੰਡੁ ਵਣਾਹੰਬੈ ॥੪॥ ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥ ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥ ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥ ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥ ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥ ਸਹਜੇ ਪਾਵੈ ਸੋਇ ਵਣਾਹੰਬੈ ॥੭॥ ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥ ਮੋ ਕਉ ਭਉਜਲੁ ਪਾਰਿ ਉਤਾਰਿ ਵਣਾਹੰਬੈ ॥੮॥੧॥੮॥
Scroll