ਰਾਜਨ ਕਉਨੁ ਤੁਮਾਰੈ ਆਵੈ ॥ ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥ ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ ਤੁਮਰੋ ਦੂਧੁ ਬਿਦਰ ਕੋ ਪਾਨ੍ਹ੍ਹੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥ ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥ ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥
Scroll