ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥ ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥੧॥ ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥ ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥੧॥ ਰਹਾਉ ॥ ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ ॥ ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥੨॥ ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥ ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਨ ਟਰਿਓ ॥੩॥ ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥ ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥੪॥੧॥
Scroll