ਮਾਰੂ ਕਬੀਰ ਜੀਉ ॥ ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥ ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥ ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥ ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥ ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥ ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥ ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥ ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥ ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥ ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥

Leave a Reply

Powered By Indic IME