ਕਬੀਰੁ ॥ ਮਾਰੂ ॥ ਰਾਮੁ ਸਿਮਰੁ ਪਛੁਤਾਹਿਗਾ ਮਨ ॥ ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥ ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥ ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥ ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥ ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥
Scroll