ਤੁਖਾਰੀ ਮਹਲਾ ੧ ॥ ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥ ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ ॥ ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ ॥ ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ ਘਰੁ ਮੂਸਏ ॥ ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ ॥ ਨਾਨਕ ਮੂਰਖੁ ਕਬਹਿ ਨ ਚੇਤੈ ਕਿਆ ਸੂਝੈ ਰੈਣਿ ਅੰਧੇਰੀਆ ॥੧॥ ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ ॥ ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ ॥ ਰਾਖਹੁ ਖੇਤੀ ਹਰਿ ਗੁਰ ਹੇਤੀ ਜਾਗਤ ਚੋਰੁ ਨ ਲਾਗੈ ॥ ਜਮ ਮਗਿ ਨ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ ॥ ਰਵਿ ਸਸਿ ਦੀਪਕ ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ ॥ ਨਾਨਕ ਮੂਰਖੁ ਅਜਹੁ ਨ ਚੇਤੈ ਕਿਵ ਦੂਜੈ ਸੁਖੁ ਪਾਵਏ ॥੨॥ ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥ ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ ॥ ਮਾਇਆ ਸੁਤ ਦਾਰਾ ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ ॥ ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਨ ਗ੍ਰਾਸੈ ॥ ਜੰਮਣੁ ਮਰਣੁ ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ ॥ ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥੩॥ ਚਉਥਾ ਪਹਰੁ ਭਇਆ ਦਉਤੁ ਬਿਹਾਗੈ ਰਾਮ ॥ ਤਿਨ ਘਰੁ ਰਾਖਿਅੜਾ ਜ ਅਨਦਿਨੁ ਜਾਗੈ ਰਾਮ ॥ ਗੁਰ ਪੂਛਿ ਜਾਗੇ ਨਾਮਿ ਲਾਗੇ ਤਿਨਾ ਰੈਣਿ ਸੁਹੇਲੀਆ ॥ ਗੁਰ ਸਬਦੁ ਕਮਾਵਹਿ ਜਨਮਿ ਨ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ ॥ ਕਰ ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥ ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ ॥੪॥ ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ ॥ ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ ॥ ਬੰਧਿ ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ ॥ ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ ॥ ਘੜੀ ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ ॥ ਨਾਨਕ ਸੁਰਿ ਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ ॥੫॥੨॥
Scroll