ਤੁਖਾਰੀ ਮਹਲਾ ੧ ॥ ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥ ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ ॥ ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ ॥ ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ ॥ ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥ ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥ ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥ ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥ ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥ ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥ ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥ ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥ ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥ ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥ ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥ ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥ ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥ ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥ ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥ ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥ ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥ ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥ ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥

Leave a Reply

Powered By Indic IME