ਤੁਖਾਰੀ ਮਹਲਾ ੧ ॥ ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥ ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥ ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥ ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥ ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥ ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥ ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥ ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥ ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥ ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥ ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥ ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥ ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥ ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥ ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥ ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥ ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥ ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥ ਅਨਦਿਨੁ ਰਤੜੀਏ ਸਹਜਿ ਮਿਲੀਜੈ ॥ ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥ ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥ ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ ॥ ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥

Leave a Reply

Powered By Indic IME